ਅਕਸ਼ੇ ਕੁਮਾਰ ਅਤੇ ਕਰੀਨਾ ਕਪੂਰ ਦਾ ਡਾਂਸ ਵੀਡੀਓ ਵਾਇਰਲ

12/7/2019 9:21:10 AM

ਮੁੰਬਈ (ਬਿਊਰੋ) — ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੇ ਕੁਮਾਰ ਅਤੇ ਕਰੀਨਾ ਕਪੂਰ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਆਪਣੀ ਆਉਣ ਵਾਲੀ ਫਿਲਮ 'ਗੁੱਡ ਨਿਊਜ਼' ਦੇ ਗੀਤ 'ਸੌਦਾ ਖਰਾ ਖਰਾ' 'ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਇਕ ਸੰਮੇਲਨ ਦੌਰਾਨ ਦਾ ਹੈ, ਜਿਸ 'ਚ ਇਹ ਦੋਵੇਂ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ।

 
 
 
 
 
 
 
 
 
 
 
 
 
 

Bebo the Cutest 😘😘 Good Newwz actor Akshay Kumar and Kareena Kapoor Khan shake a leg on Sauda Khara Khara at the HT Leadership Summit #ManavManglani

A post shared by Manav Manglani (@manav.manglani) on Dec 6, 2019 at 4:14am PST


'ਗੁੱਡ ਨਿਊਜ਼' ਦੋ ਕਪਲਸ (ਬੱਤਰਾ v/S ਬੱਤਰਾ ) ਦੀ ਕਹਾਣੀ ਹੈ। ਦੋਵੇਂ ਕਪਲਸ ਬੱਚੇ ਪੈਦਾ ਕਰਨ ਲਈ IVF ਟੈਕਨੋਲਜੀ ਦਾ ਸਹਾਰਾ ਲੈਂਦੇ ਹਨ। ਦਿਲਜੀਤ ਦੋਸਾਂਝ-ਕਿਆਰਾ ਅਡਵਾਨੀ, ਅਕਸ਼ੇ-ਕਰੀਨਾ ਹੋਰਾਂ ਦੀ 'ਗੁੱਡ ਨਿਊਜ਼' 'ਚ ਵੱਡੀ ਕੰਫਿਊਜ਼ਨ ਉਸ ਸਮੇਂ ਆ ਜਾਂਦੀ ਹੈ, ਜਦੋਂ ਹਸਪਤਾਲ 'ਚ ਦੋਵਾਂ ਕਪਲਸ ਦਾ ਸਰਨੇਮ ਬੱਤਰਾ ਹੋਣ ਕਰਕੇ ਸਪਰਮ ਮਿਕਸ ਹੋ ਜਾਂਦੇ ਹਨ, ਜਿਸ ਤੋਂ ਬਾਅਦ ਕਹਾਣੀ 'ਚ ਕਈ ਟਵਿਸਟ ਆ ਜਾਂਦੇ ਹਨ।


ਇਸ ਫਿਲਮ 'ਚ ਦਿਲਜੀਤ ਦੋਸਾਂਝ ਤੇ ਅਕਸ਼ੇ ਕੁਮਾਰ ਦੀ ਕਾਮੇਡੀ ਦੇ ਪੰਚ ਦਰਸ਼ਕਾਂ ਨੂੰ ਹੱਸ ਹੱਸ ਕੇ ਲੋਟ ਪੋਟ ਹੋਣ ਲਈ ਮਜ਼ਬੂਰ ਕਰ ਰਹੇ ਹਨ। ਦਰਸ਼ਕਾਂ ਵੱਲੋਂ ਟਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਫਿਲਮ ਦੇ ਗੀਤਾਂ ਨੂੰ ਵੀ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

'ਗੁੱਡ ਨਿਊਜ਼' ਫਿਲਮ ਨੂੰ ਰਾਜ ਮਹਿਤਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਸ ਫਿਲਮ ਨੂੰ ਕਰਨ ਜੌਹਰ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ ਤੇ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਇਹ ਫ਼ਿਲਮ 27 ਦਸੰਬਰ ਨੂੰ ਸਿਨੇਮਾ ਘਰਾਂ ਚ ਰਿਲੀਜ਼ ਹੋਣ ਜਾ ਰਹੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News