ਮੇਰੀ ਰਿਹਾਇਸ਼ ''ਤੇ ਸੁਖਬੀਰ ਬਾਦਲ ਤੇ ਡੇਰਾ ਮੁਖੀ ਦੀ ਮੀਟਿੰਗ ਹੋਣਾ ਨਿਰੀ ਅਫਵਾਹ : ਅਕਸ਼ੈ ਕੁਮਾਰ

8/26/2018 10:40:56 AM

ਚੰਡੀਗੜ੍ਹ(ਬਿਊਰੋ)- ਪੰਜਾਬ ਵਿਚ ਹੋਏ ਬੇਅਦਬੀ ਕਾਂਡ ਬਾਰੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਨੂੰ ਵਿਧਾਨ ਸਭਾ ਵਿਚ ਪੇਸ਼ ਕੀਤੇ ਜਾਣ ਬਾਰੇ ਜਿੱਥੇ ਕਾਂਗਰਸੀ ਮੰਤਰੀਆਂ ਵੱਲੋਂ ਬੇਲੋੜਾ ਹੰਗਾਮਾ ਕੀਤਾ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਆਏ ਦਿਨ ਇਸ ਰਿਪੋਰਟ ਦੀ ਪ੍ਰਮਾਣਿਕਤਾ ਨੂੰ ਲੈ ਕੇ ਨਵੇਂ ਸਨਸਨੀਖੇਜ਼ ਖੁਲਾਸੇ ਹੋ ਰਹੇ ਹਨ, ਜਿਨ੍ਹਾਂ ਨਾਲ ਇਸ ਤੱਥ ਦੀ ਪੁਸ਼ਟੀ ਹੁੰਦੀ ਜਾ ਰਹੀ ਹੈ ਕਿ ਰਣਜੀਤ ਸਿੰਘ ਕਮਿਸ਼ਨ ਦਾ ਮੁੱਖ ਮੰਤਵ ਅਪਰਾਧੀਆਂ ਦੀ ਪੈੜ ਨੱਪਣ ਨਾਲੋਂ ਵੱਧ ਕਾਂਗਰਸ ਪਾਰਟੀ ਦੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਾ ਰਿਹਾ ਹੈ ਅਤੇ ਜਾਂਚ ਕਮਿਸ਼ਨ ਦੀ ਰਿਪੋਰਟ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਲੱਭਣ ਦੀ ਬਜਾਏ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ 'ਤੇ ਵਧੇਰੇ ਕੇਂਦਰਿਤ ਰਹੀ ਹੈ। ਇਸ ਮਾਮਲੇ ਵਿਚ ਤਾਜ਼ਾ ਖੁਲਾਸਾ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵਲੋਂ ਕੀਤਾ ਗਿਆ ਹੈ।


ਇੱਥੇ ਦੱਸਣਯੋਗ ਹੈ ਕਿ ਰਣਜੀਤ ਸਿੰਘ ਕਮਿਸ਼ਨ ਵੱਲੋਂ ਖੜ੍ਹੇ ਕੀਤੇ ਗਏ ਦੂਜੇ ਅਹਿਮ ਗਵਾਹ ਸਾਬਕਾ ਵਿਧਾਇਕ ਹਰਬੰਸ ਸਿੰਘ  ਜਲਾਲ ਦੇ ਨਾਂ 'ਤੇ ਇਹ ਬਿਆਨ ਪਾਇਆ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਬਾਲੀਵੁੱਡ ਐਕਟਰ ਦੀ ਮੁੰਬਈ ਵਾਲੀ ਰਿਹਾਇਸ਼ 'ਤੇ ਮੀਟਿੰਗ ਕਰਵਾਈ ਗਈ ਸੀ, ਜਿਸ ਵਿਚ ਡੇਰਾ ਮੁਖੀ ਨੂੰ ਮੁਆਫੀ ਦੇਣ ਅਤੇ ਪੰਜਾਬ ਵਿਚ ਉਸ ਦੀਆਂ ਫਿਲਮਾਂ ਰਿਲੀਜ਼ ਕਰਨ ਸਬੰਧੀ ਸਮਝੌਤਾ ਹੋਇਆ ਸੀ। ਇਸ ਸਾਰੇ ਮਾਮਲੇ ਦਾ ਜਲਾਲ ਨੂੰ ਗਵਾਹ ਦਰਸਾਇਆ ਗਿਆ ਸੀ। 


ਇਸ ਸਾਰੇ ਘਟਨਾਕ੍ਰਮ ਨੂੰ ਕੋਰੀ ਅਫਵਾਹ ਕਰਾਰ ਦਿੰਦਿਆਂ ਐਕਟਰ ਅਕਸ਼ੈ ਕੁਮਾਰ ਨੇ ਕਿਹਾ ਹੈ ਕਿ ਜੇਕਰ ਅਜਿਹਾ ਕੁਝ ਲਿਖਿਆ ਗਿਆ ਹੈ ਤਾਂ ਇਹ ਨਿਰਾ ਝੂਠ ਅਤੇ ਕੋਰੀ ਅਫਵਾਹ ਹੈ। ਮੈਂ ਆਪਣੀ ਜ਼ਿੰਦਗੀ ਵਿਚ ਕਦੇ ਵੀ ਗੁਰਮੀਤ ਰਾਮ ਰਹੀਮ ਨਾਂ ਦੇ ਵਿਅਕਤੀ ਨੂੰ ਨਹੀਂ ਮਿਲਿਆ। ਸੁਖਬੀਰ ਸਿੰਘ ਬਾਦਲ ਨੂੰ ਵੀ ਇਕ ਜਾਂ ਦੋ ਵਾਰ ਜਨਤਕ ਸਮਾਰੋਹਾਂ ਵਿਚ ਹੀ ਮਿਲਿਆ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ (ਮੈਂ ਅਤੇ ਮੇਰਾ ਪਰਿਵਾਰ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਬਹੁਤ ਸ਼ਰਧਾ ਅਤੇ ਸਤਿਕਾਰ ਰੱਖਦੇ ਹਾਂ। ਕਿਰਪਾ ਕਰਕੇ ਅਜਿਹੇ ਕਿਸੇ ਵੀ ਵਿਵਾਦ ਤੋਂ ਸਾਨੂੰ ਦੂਰ ਰੱਖਿਆ ਜਾਵੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News