ਬੀ ਪਰਾਕ ਦੀ ਆਵਾਜ਼ ''ਚ ਰਿਲੀਜ਼ ਹੋਇਆ ''ਫਿਲਹਾਲ'' ਦਾ ਟੀਜ਼ਰ (ਵੀਡੀਓ)

11/6/2019 4:21:04 PM

ਜਲੰਧਰ (ਬਿਊਰੋ) — ਬਾਲੀਵੁੱਡ ਦੇ ਦਿੱਗਜ ਖਿਡਾਰੀ ਅਕਸ਼ੇ ਕੁਮਾਰ ਦੀ ਜ਼ਿੰਦਗੀ ਦਾ ਇਹ ਪਹਿਲਾ ਮੌਕਾ ਹੈ ਜਦੋਂ ਉਹ ਕਿਸੇ ਮਿਊਜ਼ਿਕ ਵੀਡੀਓ 'ਚ ਕੰਮ ਕਰ ਰਹੇ ਹਨ। ਇਸ ਵੀਡੀਓ ਨੂੰ ਲੈ ਕੇ ਉਹ ਖੁਦ ਵੀ ਬਹੁਤ ਉਤਸ਼ਾਹਿਤ ਹਨ, ਜਿਸ ਦੇ ਚੱਲਦੇ ਕੱਲ੍ਹ ਉਨ੍ਹਾਂ ਨੇ ਗੀਤ 'ਫਿਲਹਾਲ' ਦਾ ਪੋਸਟਰ ਸ਼ੇਅਰ ਕੀਤਾ ਸੀ ਤੇ ਅੱਜ ਗੀਤ ਦੇ ਟੀਜ਼ਰ ਨੂੰ ਰਿਲੀਜ਼ ਕਰ ਦਿੱਤਾ ਹੈ। ਗੀਤ ਦਾ ਟੀਜ਼ਰ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਹੋ ਰਿਹਾ ਹੈ।


ਗੱਲ ਕਰੀਏ ਟੀਜ਼ਰ ਦੀ ਤਾਂ ਉਸ 'ਚ ਬੀ ਪਰਾਕ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ। ਵੀਡੀਓ ਚ ਅਕਸ਼ੇ ਕੁਮਾਰ ਤੇ ਨੂਪੁਰ ਸੈਨਨ ਦੀ ਕੈਮਿਸਟਰੀ ਵੀ ਲੋਕਾਂ ਦਾ ਦਿਲ ਜਿੱਤਣ 'ਚ ਕਾਮਯਾਬ ਨਜ਼ਰ ਆ ਰਹੀ ਹੈ। ਟੀਜ਼ਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 'ਫਿਲਹਾਲ' ਗੀਤ ਦੇ ਬੋਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗੀਤਕਾਰ ਜਾਨੀ ਦੀ ਕਲਮ 'ਚੋਂ ਨਿਕਲੇ ਹਨ ਅਤੇ ਖੁਦ ਉਨ੍ਹਾਂ ਨੇ ਗੀਤ ਨੂੰ ਕੰਪੋਜ਼ ਵੀ ਕੀਤਾ ਹੈ। ਗੀਤ ਨੂੰ ਆਵਾਜ਼ ਦੇਣ ਦੇ ਨਾਲ ਬੀ ਪਰਾਕ ਨੇ ਮਿਊਜ਼ਿਕ ਵੀ ਦਿੱਤਾ ਹੈ। ਇਸ ਗੀਤ 'ਚ ਐਮੀ ਵਿਰਕ ਵੀ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ। ਗੀਤ ਦਾ ਸ਼ਾਨਦਾਰ ਵੀਡੀਓ ਅਰਵਿੰਦਰ ਖਹਿਰਾ ਵੱਲੋਂ ਤਿਆਰ ਕੀਤਾ ਗਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News