ਏਅਰਪੋਰਟ 'ਤੇ ਬੇਹੱਦ ਸਟਾਈਲਿਸ਼ ਲੁੱਕ 'ਚ ਨਜ਼ਰ ਆਈ ਆਲੀਆ

1/24/2018 7:16:31 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਹਮੇਸ਼ਾ ਹੀ ਆਪਣੇ ਸਟਾਈਲ ਤੇ ਜ਼ਬਰਦਸਤ ਅਦਾਕਾਰੀ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਆਲੀਆ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬੇਹੱਦ ਸਟਾਈਲਿਸ਼ ਲੱਗ ਰਹੀ ਹੈ।

PunjabKesari
ਦਰਸਅਲ, ਬੀਤੇ ਦਿਨ ਆਲੀਆ ਨੂੰ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਇਹ ਤਸਵੀਰਾਂ ਉਦੋਂ ਲਈਆਂ ਗਈਆਂ ਹਨ ਜਦੋਂ ਉਹ ਮੁੰਬਈ ਏਅਰਪੋਰਟ 'ਤੇ ਪਹੁੰਚੀ ਸੀ। ਇਸ ਦੌਰਾਨ ਆਲੀਆ ਬਲੈਕ ਪੈਂਟ, ਸਫੇਦ ਟੀ-ਸ਼ਰਟ ਤੇ ਬਲੈਕ ਜੈਕੇਟ 'ਚ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਸੀ। ਆਲੀਆ ਤੋਂ ਇਲਾਵਾ ਏਅਰਪੋਰਟ 'ਤੇ ਮਸ਼ਹੂਰ ਫੋਟੋਗ੍ਰਾਫਰ ਡੱਬੂ ਰਤਨਾਨੀ ਆਪਣੀ ਪਤਨੀ ਤੇ ਬੱਚਿਆਂ ਨਾਲ ਦਿਖਾਈ ਦਿੱਤੇ।

PunjabKesari
ਦੱਸਣਯੋਗ ਹੈ ਕਿ ਆਲੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਬ੍ਰਹਮਾਸਤਰ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਰਣਬੀਰ ਕਪੂਰ ਅਹਿਮ ਭੂਮਿਕਾ 'ਚ ਹਨ। ਫਿਲਮ ਧਰਮਾ ਪ੍ਰੋਡਕਸ਼ਨ ਬੈਨਰ ਹੇਠ ਬਣ ਰਹੀ ਹੈ ਅਤੇ ਇਸਦਾ ਨਿਰਦੇਸ਼ਨ ਅਯਾਨ ਮੁਖਰਜ਼ੀ ਕਰ ਰਹੇ ਹਨ।

PunjabKesariPunjabKesariPunjabKesariPunjabKesari

ਮਸ਼ਹੂਰ ਫੋਟੋਗ੍ਰਾਫਰ ਡੱਬੂ ਰਤਨਾਨੀ ਆਪਣੀ ਪਤਨੀ ਤੇ ਬੱਚਿਆਂ ਨਾਲ ਦਿਖਾਈ ਦਿੱਤੇ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News