ਅਮਰ ਨੂਰੀ ਨੇ ਪਤੀ ਨਾਲ ਮਨਾਇਆ ਬਰਥਡੇ, ਤਸਵੀਰਾਂ ਵਾਇਰਲ

5/24/2019 4:30:24 PM

ਜਲੰਧਰ (ਬਿਊਰੋ) : ਪੰਜਾਬੀ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਤੇ ਸੁਰੀਲੀ ਗਾਇਕਾ ਅਮਰ ਨੂਰੀ ਨੇ ਆਪਣੀ ਮਿੱਠੀ ਆਵਾਜ਼ ਤੇ ਅਦਾਕਾਰੀ ਦੇ ਸਦਕਾ ਸਾਰਿਆਂ ਨੂੰ ਕੀਲ ਕੇ ਰੱਖਿਆ ਹੋਇਆ ਹੈ। ਹਾਲ ਹੀ 'ਚ ਅਮਰ ਨੂਰੀ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਪਤੀ ਨਾਲ ਆਪਣਾ ਬਰਥਡੇ ਸੈਲੀਬ੍ਰੇਟ ਕਰਦੀ ਨਜ਼ਰ ਆ ਰਹੀ ਹੈ।

PunjabKesari
ਦੱਸ ਦਈਏ ਕਿ ਅਮਰ ਨੂਰੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ 'ਚ ਨਜ਼ਰ ਆ ਰਿਹਾ ਹੈ ਕਿ ਉਨ੍ਹਾਂ ਨੇ ਆਪਣਾ ਜਨਮਦਿਨ ਆਪਣੇ ਪਰਿਵਾਰ ਨਾਲ ਸੈਲੀਬ੍ਰੇਟ ਕੀਤਾ ਹੈ। ਇਕ ਤਸਵੀਰ 'ਚ ਅਮਰ ਨੂੰ ਪਤੀ ਸਰਦੂਲ ਸਿਕੰਦਰ ਕੇਕ ਖਵਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣਾ ਜਨਮਦਿਨ ਬਹੁਤ ਹੀ ਸਾਦੇ ਤਰੀਕੇ ਨਾਲ ਮਨਾਇਆ ਹੈ।

PunjabKesari
ਦੱਸਣਯੋਗ ਹੈ ਕਿ ਅਮਰ ਨੂਰੀ ਦੀ ਪਹਿਲੀ ਫਿਲਮ 'ਗੱਭਰੂ ਪੰਜਾਬ ਦਾ' ਦਾ ਸੀ। ਇਸ ਫਿਲਮ 'ਚ ਦੀਦਾਰ ਸੰਧੂ ਨਾਲ ਨੂਰੀ ਦਾ ਅਖਾੜਾ ਫਿਲਮਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 'ਮੇਲਾ', 'ਬਦਲਾ ਜੱਟ ਦਾ', 'ਦਿਲ ਦਾ ਮਾਮਲਾ', 'ਜੀ ਆਇਆ ਨੂੰ', 'ਦਿਲ ਆਪਣਾ ਪੰਜਾਬੀ' ਆਦਿ ਕਈ ਪੰਜਾਬੀ ਫਿਲਮਾਂ 'ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰੇ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਵੀ ਦਿੱਤੇ। ਉਨ੍ਹਾਂ ਦੀ ਗਾਇਕੀ ਦੇ ਨਾਲ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ। 

 

 
 
 
 
 
 
 
 
 
 
 
 
 
 

Birthday well spent with family @sardoolsikander ♥️ @alaapsikander 🥰 missing you Sarang bete, come back home soon ! Thank you so much everyone for your wishes and prayers. So much love to all 🙏❤️

A post shared by Amar Noori (@amarnooriworld) on May 23, 2019 at 9:52am PDT



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News