ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅਮਿਤਾਭ, ਰਣਵੀਰ ਤੇ ਆਮਿਰ ਕਰਨਗੇ ਇਹ ਕੰਮ

4/19/2019 2:00:23 PM

ਮੁੰਬਈ (ਬਿਊਰੋ) — 14 ਫਰਵਰ ਦੀ ਸ਼ਾਮ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਕਾਫਲੇ 'ਤੇ ਅੱੱਤਵਾਦੀ  ਹਮਲਾ ਹੋਇਆ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਘਟਨਾ 'ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਗੁੱਸਾ ਵੀ ਜ਼ਾਹਿਰ ਕੀਤਾ ਸੀ ਅਤੇ ਸਰਕਾਰ ਤੋਂ ਬਦਲਾ ਲੈਣ ਦੀ ਅਪੀਲ ਵੀ ਕੀਤੀ ਸੀ। ਇਸ ਅੱਤਵਾਦੀ ਹਮਲੇ 'ਚ ਮਾਰੇ ਗਏ ਜਵਾਨਾਂ ਨੂੰ ਬਾਲੀਵੁੱਡ ਖਾਸ ਤਰੀਕੇ ਨਾਲ ਸ਼ਰਧਾਂਜਲੀ ਦੇਵੇਗਾ।
ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਅਭਿਨੇਤਾ ਆਮਿਰ ਖਾਨ ਤੇ ਰਣਬੀਰ ਕਪੂਰ ਨਾਲ ਮਿਲ ਕੇ ਇਕ ਗੀਤ ਸ਼ੂਟ ਕੀਤਾ ਹੈ। ਤਿੰਨਾਂ ਸਿਤਾਰਿਆਂ ਨੇ ਇਹ ਕੰਮ ਸੀ. ਆਰ. ਪੀ. ਐੱਫ. ਨਾਲ ਮਿਲ ਕੇ ਕੀਤਾ ਹੈ। ਇਹ ਸ਼ਹੀਦਾਂ ਲਈ ਸ਼ਰਧਾਂਜਲੀ ਗੀਤ ਹੋਵੇਗਾ। ਇਸ ਗੀਤ ਦੇ ਬੋਲ ਹੋਣਗੇ, ''ਤੂੰ ਦੇਸ਼ ਹੈ ਮੇਰਾ। ਸੀ. ਆਰ. ਪੀ. ਐੱਫ. ਨੇ ਆਪਣੇ ਟਵਿਟਰ ਅਕਾਊਂਟ 'ਤੇ ਇਸ ਦੀ ਜਾਣਕਾਰੀ ਸ਼ੇਅਰ ਕੀਤੀ ਹੈ, ਜਿਸ 'ਚ ਅਮਿਤਾਭ ਬੱਚਨ, ਆਮਿਰ ਖਾਨ ਤੇ ਰਣਬੀਰ ਕਪੂਰ ਗੀਤ ਸ਼ੂਟ ਕਰਦੇ ਨਜ਼ਰ ਆ ਰਹੇ ਹਨ।


ਇਸ ਤੋਂ ਪਹਿਲਾਂ ਅਮਿਤਾਭ ਬੱਚਨ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਾਹਿਦ ਹੋਏ 40 ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਸੀ। ਅਮਿਤਾਭ ਬੱਚਨ ਸ਼ਹੀਦ ਹੋਏ ਹਰ ਜਵਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਆਰਥਿਕ ਮਦਦ ਦੇਣ ਦੀ ਘੋਸ਼ਣਾ ਕੀਤੀ ਸੀ। ਅਮਿਤਾਭ ਬੱਚਨ ਨੇ ਮਦਦ ਲਈ ਕੁਲ 2 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਸੀ। ਅਮਿਤਾਭ ਬੱਚਨ ਤੋਂ ਇਲਾਵਾ ਆਮਿਰ ਖਾਨ ਨੇ ਵੀ ਇਸ ਅੱਤਵਾਦੀ ਹਮਲੇ ਦੀ ਨਿੰਦਿਆ ਕੀਤੀ ਸੀ। ਰਣਵੀਰ ਕਪੂਰ ਨੇ ਵੀ ਟਵੀਟ ਕਰਕੇ ਹਮਲੇ 'ਤੇ ਗੁੱਸਾ ਜ਼ਾਹਿਰ ਕੀਤਾ ਸੀ।

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News