ਜਦੋਂ ਹੱਥਾਂ ''ਤੇ ਪੱਟੀ ਬੰਨ੍ਹ ਰਿਸ਼ੀ ਕਪੂਰ ਦੀ ਬਾਰਾਤ ''ਚ ਪਹੁੰਚੇ ਸਨ ਅਮਿਤਾਬ, ਖੁਦ ਦੱਸੀ ਕਹਾਣੀ

5/8/2020 4:13:25 PM

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਭਿਨੇਤਾ ਰਿਸ਼ੀ ਕਪੂਰ ਦਾ 30 ਅਪ੍ਰੈਲ ਨੂੰ ਅਚਾਨਕ ਦਿਹਾਂਤ ਹੋ ਗਿਆ ਹੈ, ਜਿਸ ਨਾਲ ਫਿਲਮ ਇੰਡਸਟਰੀ ਨੂੰ ਵੱਡਾ ਧੱਕਾ ਲੱਗਾ। ਰਿਸ਼ੀ ਕਪੂਰ ਪਿਛਲੇ 2 ਸਾਲਾਂ ਤੋਂ ਕੈਂਸਰ ਨਾਲ ਲੜ ਰਹੇ ਸਨ। ਉਨ੍ਹਾਂ ਦੇ ਅਚਾਨਕ ਦਿਹਾਂਤ ਦੀ ਖਬਰ ਨਾਲ ਉਨ੍ਹਾਂ ਦਾ ਪੂਰਾ ਪਰਿਵਾਰ ਅਤੇ ਪ੍ਰਸ਼ੰਸਕ ਹੈਰਾਨ ਹਨ। ਹਾਲੇ ਤੱਕ ਕਿਸੇ ਨੂੰ ਯਕੀਨ ਨਹੀਂ ਹੋਇਆ ਕਿ ਹਰ ਕਿਸੇ ਦੇ ਚਹੇਤੇ ਰਿਸ਼ੀ ਕਪੂਰ ਹੁਣ ਇਸ ਦੁਨੀਆ ਵਿਚ ਨਹੀਂ ਹਨ। ਰਿਸ਼ੀ ਕਪੂਰ ਦੀ ਮੌਤ ਤੋਂ ਬਾਅਦ ਉਨ੍ਹਾਂ ਨਾਲ ਜੁੜੀਆਂ ਕਈ ਪੁਰਾਣੀਆਂ ਕਹਾਣੀਆਂ, ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਕਈ ਸਿਤਾਰੇ ਵੀ ਉਨ੍ਹਾਂ ਨਾਲ ਜੁੜੀਆਂ ਆਪਣੀਆਂ ਕਹਾਣੀਆਂ ਸਾਂਝੀਆਂ ਕਰ ਰਹੇ ਹਨ।

ਦੱਸ ਦਈਏ ਕਿ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਰਿਸ਼ੀ ਕਪੂਰ ਦੇ ਜਾਣ ਤੋਂ ਡੂੰਘੇ ਸਦਮੇ ਵਿਚ ਹਨ। ਉਹ ਰਿਸ਼ੀ ਕਪੂਰ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ 'ਤੇ ਲਗਾਤਾਰ ਕੋਈ ਨਾ ਕੋਈ ਪੋਸਟ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਰਿਸ਼ੀ ਕਪੂਰ ਅਤੇ ਨੀਤੂ ਸਿੰਘ ਦੇ ਵਿਆਹ ਨਾਲ ਜੁੜੀਆਂ ਕੁਝ ਖਾਸ ਯਾਦਾਂ ਨੂੰ ਸਾਂਝਾ ਕਰਦੇ ਹੋਏ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਨਾਲ, ਤੁਸੀਂ ਦੋਵਾਂ ਵਿਚਕਾਰ ਡੂੰਘੀ ਦੋਸਤੀ ਦਾ ਅੰਦਾਜ਼ਾ ਲਗਾ ਸਕਦੇ ਹੋ।

ਅਮਿਤਾਭ ਬੱਚਨ ਨੇ ਹਾਲ ਹੀ ਵਿਚ ਇਕ ਬਲਾਗ ਲਿਖਿਆ ਸੀ, ''ਮੈਂ ਰਿਸ਼ੀ ਕਪੂਰ ਰਿਸ਼ੀ ਕਪੂਰ ਦੀ 'ਬਾਰਾਤ' ਵਿਚ ਹੱਥਾਂ ਵਿਚ ਪੱਟੀ ਬੰਨ ਕੇ ਸ਼ਾਮਲ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਚੇਨਈ ਵਿਚ ਇਕ ਫਿਲਮ ਦੀ ਸ਼ੂਟਿੰਗ ਕਰ ਰਿਹਾ ਸੀ ਤਾਂ ਸ਼ੂਟਿੰਗ ਦੌਰਾਨ ਇਕ ਹਾਦਸੇ ਵਿਚ ਮੈਂ ਗੰਭੀਰ ਜ਼ਖਮੀ ਹੋ ਗਿਆ ਸੀ। ਰਿਸ਼ੀ ਕਪੂਰ ਮੇਰਾ ਖਾਸ ਦੋਸਤ ਸੀ, ਇਸ ਲਈ ਮੈਂ ਸੱਟ ਲੱਗਣ ਦੇ ਬਵਜੂਦ ਵੀ ਉਸ ਦੇ ਵਿਆਹ ਵਿਚ ਸ਼ਾਮਲ ਹੋਇਆ। ਮੈਂ ਹੱਥ 'ਤੇ ਪੱਟੀ ਬੰਨ੍ਹ ਕੇ ਰਿਸ਼ੀ ਕਪੂਰ ਅਤੇ ਨੀਤੂ ਕਪੂਰ ਦੇ ਵਿਆਹ ਵਿਚ ਪਹੁੰਚਿਆ ਸੀ।''

ਅਮਿਤਾਭ ਬੱਚਨ ਨੇ ਆਪਣੇ ਬਲਾਗ ਵਿਚ ਦੱਸਿਆ ਕਿ ਉਹ ਇਕ ਗਾਣੇ ਦੀ ਸ਼ੂਟਿੰਗ ਕਰ ਰਹੇ ਸਨ। ਇਸ ਗਾਣੇ ਵਿਚ ਉਨ੍ਹਾਂ ਨੂੰ ਰੱਸੀ ਦੀ ਮਦਦ ਨਾਲ ਸਲਾਈਡ ਕਰਦੇ ਹੋਏ ਹੇਠਾਂ ਵੱਲ ਆਉਣਾ ਸੀ ਪਰ ਇਸ ਦੌਰਾਨ ਉਨ੍ਹਾਂ ਦੇ ਹੱਥੋਂ ਰੱਸੀ ਛੁੱਟ ਗਈ, ਜਿਸ ਕਾਰਨ ਉਹ ਹੇਠਾਂ ਡਿੱਗ ਪਏ।ਇਸ ਹਾਦਸੇ ਕਾਰਨ ਉਨ੍ਹਾਂ ਦੇ ਹੱਥ 'ਤੇ ਗੰਭੀਰ ਸੱਟ ਲੱਗੀ। ਇਸ ਤੋਂ ਬਾਅਦ, ਡਾਕਟਰ ਨੇ ਮੇਰੇ ਹੱਥ 'ਤੇ ਪਲਾਸਟਰ ਲਗਾਇਆ। ਅਮਿਤਾਭ ਬੱਚਨ ਦੇ ਅਨੁਸਾਰ, ਮੈਨੂੰ ਇਸ ਗੱਲ ਦਾ ਡਰ ਸੀ ਕਿ ਕਿਧਰੇ ਮੇਰੀ ਸੱਟ ਜ਼ਿਆਦਾ ਗੰਭੀਰ ਨਾ ਹੋਵੇ। ਇਸ ਤੋਂ ਬਾਅਦ ਸ਼ੂਟਿੰਗ ਰੋਕ ਦਿੱਤੀ ਗਈ ਅਤੇ ਮੈਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਮੇਰਾ ਇਲਾਜ ਕੀਤਾ ਗਿਆ। ਮੇਰੇ ਹੱਥ 'ਤੇ ਟਾਂਕੇ ਲੱਗੇ। ਉਨ੍ਹਾਂ ਦਿਨਾਂ ਵਿਚ ਨੀਤੂ ਕਪੂਰ ਅਤੇ ਰਿਸ਼ੀ ਕਪੂਰ ਵਿਆਹ ਕਰਵਾਉਣ ਜਾ ਰਹੇ ਸਨ, ਜਿਸ ਵਿਚ ਸ਼ਾਮਲ ਹੋਣ ਲਈ ਮੈਨੂੰ ਚੇਨਈ ਤੋਂ ਮੁੰਬਈ ਲਈ ਰਵਾਨਾ ਹੋਣਾ ਪਿਆ। ਬਿੱਗ ਬੀ ਨੇ ਆਪਣੇ ਬਲਾਗ ਵਿਚ ਆਪਣੇ ਜ਼ਖਮੀ ਹੱਥਾਂ ਦੀ ਇਕ ਤਸਵੀਰ ਵੀ ਸਾਂਝੀ ਕੀਤੀ।ਹੈ। ਇਕ ਤਸਵੀਰ 'ਚ ਉਨ੍ਹਾਂ ਨਾਲ ਸ਼ੰਮੀ ਕਪੂਰ ਵੀ ਨਜ਼ਰ ਆ ਰਹੇ ਹਨ।
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News