ਅਮਿਤਾਭ ਨੇ ਕੋਰੋਨਾ ਵਾਇਰਸ ਨੂੰ ਦਿਖਾਇਆ ''ਠੇਂਗਾ'', ਬਣਾਈ ਕਾਵਿਤਾ (ਵੀਡੀਓ)

3/13/2020 1:35:00 PM

ਮੁੰਬਈ (ਬਿਊਰੋ) — ਕੋਰੋਨਾ ਵਾਇਰਸ ਦੇ ਕਹਿਰ ਨਾਲ ਪੂਰੀ ਦੁਨੀਆ ਦੇ ਲੋਕ ਡਰੇ ਹੋਏ ਹਨ। ਦੇਸ਼ 'ਚ ਹੁਣ ਤੱਕ ਕੋਰੋਨਾ ਵਾਇਰਸ ਦੀ ਲਪੇਟ 'ਚ 77 ਲੋਕ ਆ ਚੁੱਕੇ ਹਨ। ਹਾਲਾਂਕਿ ਇਨ੍ਹਾਂ 'ਚੋਂ 3 ਮਰੀਜ਼ ਠੀਕ ਵੀ ਹੋਏ ਹਨ। ਇਨ੍ਹਾਂ 'ਚੋਂ 17 ਵਿਦੇਸ਼ੀ ਨਾਗਰਿਕ ਹਨ। ਬਾਲੀਵੁੱਡ ਸਿਤਾਰਿਆਂ 'ਚ ਵੀ ਕੋਰੋਨਾ ਵਾਇਰਸ ਦਾ ਡਰ ਸਾਫ ਨਜ਼ਰ ਆ ਰਿਹਾ ਹੈ। ਕਈ ਸਿਤਾਰਿਆਂ ਨੇ ਵਿਦੇਸ਼ਾਂ 'ਚ ਹੋਣ ਵਾਲੇ ਈਵੈਂਟਸ ਅਤੇ ਫਿਲਮਾਂ ਦੀ ਸ਼ੂਟਿੰਗ ਨੂੰ ਰੱਦ ਕਰ ਦਿੱਤਾ ਹੈ। ਇਸੇ ਦੌਰਾਨ ਅਮਿਤਾਭ ਬੱਚਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇਕ ਦਿਲਚਸਪ ਵੀਡੀਓ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਵੀਡੀਓ 'ਚ ਅਮਿਤਾਭ ਕੋਰੋਨਾ ਨੂੰ ਠੇਂਗਾ (ਅੰਗੂਠਾ) ਦਿਖਾਉਂਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਅਮਿਤਾਭ ਕਾਵਿਤਾ ਵੀ ਸੁਣਾ ਰਹੇ ਹਨ। ਉਨ੍ਹਾਂ ਨੇ ਆਪਣੀ ਕਾਵਿਤਾ 'ਚ ਲਿਖਿਆ ਹੈ, ''ਬਹੁਤੇਰੇ ਇਲਾਜ਼ ਬਤਾਵੈਂ, ਜਨ ਜਨਮਾਨਸ ਸਭ। ਕੇਕਰ ਸੁਣੈਂ ਕੇਕਰ ਨਾਹੀਂ ਕੌਣ ਬਤਾਈ ਈ ਸਭ...।''

ਦੱਸ ਦਈਏ ਕਿ ਕੋਰੋਨਾ ਵਾਇਰਲ ਦੇ ਚੱਲਦਿਆਂ ਦਿੱਲੀ, ਕੇਰਲ ਤੇ ਜੰਮੂ 'ਚ ਸਿਨੇਮਾਘਰਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ਦੇ ਹੁਣ ਤੱਕ ਕੁਝ ਮਾਮਲੇ ਪੌਜ਼ੀਟਿਵ ਪਾਏ ਗਏ ਹਨ।

ਭਾਰਤ 'ਚ ਕੋਰੋਨਾ ਵਾਇਰਸ ਨਾਲ ਹੋ ਚੁੱਕੀ ਹੈ ਪਹਿਲੀ
ਭਾਰਤ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਦੀ ਪੁਸ਼ਟੀ ਹੋ ਗਈ ਹੈ। ਕਰਨਾਟਕ ਦੇ ਕਲਬੁਰਗੀ ਸ਼ਹਿਰ 'ਚ ਕੁਝ ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਨਾਲ 76 ਸਾਲ ਦੇ ਇਕ ਬਜੁਰਗ ਦੀ ਮੌਤ ਹੋ ਚੁੱਕੀ ਹੈ। ਉਹ 1 ਮਹੀਨਾ ਸਾਊਦੀ ਅਰਬ 'ਚ ਰਹਿਣ ਤੋਂ ਬਾਅਦ 29 ਫਰਵਰੀ ਨੂੰ ਵਾਪਸ ਪਰਤਿਆ ਸੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News