ਨੌਜਵਾਨਾਂ ਦੇ ਦਿਲਾਂ ਨੂੰ ਜਿੱਤ ਰਿਹੈ ਐਮੀ ਵਿਰਕ ਦਾ ਨਵਾਂ ਗੀਤ ''ਮਿੱਤਰਾ'' (ਵੀਡੀਓ)

11/14/2019 10:51:34 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਐਮੀ ਵਿਰਕ ਆਪਣੇ ਨਵੇਂ ਗੀਤ 'ਮਿੱਤਰਾ' ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਦੋਸਤੀ ਦੀ ਅਹਿਮੀਅਤ ਨੂੰ ਬਿਆਨ ਕਰਦੇ ਇਸ ਗੀਤ ਨੂੰ ਐਮੀ ਵਿਰਕ ਨੇ ਬਹੁਤ ਹੀ ਖੂਬਸੂਰਤੀ ਦੇ ਨਾਲ ਗਾਇਆ ਹੈ। ਇਸ ਗੀਤ ਦੇ ਬੋਲ ਨਾਮੀ ਗੀਤਕਾਰ ਸਿਮਰ ਦੋਰਾਹਾ ਦੀ ਕਲਮ 'ਚੋਂ ਨਿਕਲੇ ਹਨ ਅਤੇ ਮਿਊਜ਼ਿਕ ਜਤਿੰਦਰ ਸ਼ਾਹ ਨੇ ਦਿੱਤਾ ਹੈ। ਜੇ ਗੱਲ ਕਰੀਏ ਗੀਤ ਦੇ ਵੀਡੀਓ ਦੀ ਤਾਂ ਨਵਜੀਤ ਬੁੱਟਰ ਵੱਲੋਂ ਤਿਆਰ ਕੀਤਾ ਗਿਆ ਹੈ। ਗੀਤ ਨੂੰ ਸਪੀਡ ਰਿਕਾਰਡਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ 'ਚ ਅਦਾਕਾਰੀ ਵੀ ਖੁਦ ਐਮੀ ਵਿਰਕ ਨੇ ਕੀਤੀ ਹੈ। ਗੀਤ ਦੇ ਵੀਡੀਓ 'ਚ ਦੋਸਤਾਂ ਦੀ ਕਹਾਣੀ ਨੂੰ ਬਹੁਤ ਹੀ ਖੂਬਸੂਰਤੀ ਨਾਲ ਬਿਆਨ ਕੀਤਾ ਗਿਆ ਹੈ, ਜਿਸਦੇ ਚੱਲਦੇ ਗੀਤ ਨੌਜਵਾਨਾਂ ਦੇ ਦਿਲਾਂ 'ਤੇ ਰਾਜ ਕਰ ਰਿਹਾ ਹੈ ਤੇ ਟਰੈਂਡਿੰਗ 'ਚ ਛਾਇਆ ਹੋਇਆ ਹੈ।

ਦੱਸਣਯੋਗ ਹੈ ਕਿ ਐਮੀ ਵਿਰਕ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਫਿਲਮਾਂ 'ਚ ਕਾਫੀ ਸਰਗਰਮ ਹਨ। ਇਨ੍ਹੀਂ ਦਿਨੀਂ ਉਹ ਆਪਣੀ ਪੰਜਾਬੀ ਫਿਲਮ 'ਸੁਫਨਾ' ਦੀ ਸ਼ੂਟਿੰਗ 'ਚ ਬਿਜ਼ੀ ਚੱਲ ਰਹੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News