ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹੈ ਐਮੀ ਵਿਰਕ ਦਾ ਗੀਤ ''ਤੋੜ ਦਾ ਏ ਦਿਲ'' (ਵੀਡੀਓ)
5/19/2020 9:07:36 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਐਮੀ ਵਿਰਕ ਦਾ ਨਵਾਂ ਗੀਤ 'ਤੋੜ ਦਾ ਏ ਦਿਲ' ਜਿਸ ਦੇ ਦਾ ਆਡੀਓ ਤਾਂ ਪਹਿਲਾਂ ਹੀ ਦਰਸ਼ਕਾਂ ਦੇ ਰੂ-ਬ-ਰੂ ਹੋਇਆ ਸੀ। ਫੈਨਜ਼ ਵੱਲੋਂ ਉਨ੍ਹਾਂ ਦੇ ਇਸ ਗੀਤ ਦੀ ਵੀਡੀਓ ਦਾ ਬੇਹੱਦ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਉਡੀਕ ਦੀਆਂ ਘੜੀਆਂ ਨੂੰ ਵਿਰਾਮ ਦਿੰਦੇ ਹੋਏ ਐਮੀ ਵਿਰਕ ਨੇ ਇਸ ਗੀਤ ਦਾ ਵੀਡੀਓ ਦਰਸ਼ਕਾਂ ਦੇ ਸਨਮੁਖ ਕਰ ਦਿੱਤਾ ਹੈ। ਲਾਕਡਾਊਨ ਦੇ ਚੱਲਦਿਆਂ ਇਸ ਗੀਤ ਦਾ ਵੀਡੀਓ ਘਰ 'ਚ ਰਹਿ ਕੇ ਹੀ ਤਿਆਰ ਕੀਤਾ ਗਿਆ ਹੈ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਮਨਿੰਦਰ ਬੁੱਟਰ ਦੀ ਕਲਮ 'ਚੋਂ ਨਿਕਲੇ ਹਨ ਅਤੇ ਮਿਊਜ਼ਿਕ Avvy Sra ਵੱਲੋਂ ਦਿੱਤਾ ਗਿਆ ਹੈ। ਗਾਣੇ ਦਾ ਵੀਡੀਓ ਨਾਮੀ ਡਾਇਰੈਕਟਰ ਅਰਵਿੰਦਰ ਖਹਿਰਾ ਵੱਲੋਂ ਸ਼ੂਟ ਕੀਤਾ ਗਿਆ ਹੈ। ਗੀਤ 'ਚ ਐਮੀ ਵਿਰਕ ਮੈਂਡੀ ਤੱਖਰ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਸੈਡ ਜ਼ੌਨਰ ਦਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਇਸ ਸਾਲ ਦੀ ਸ਼ੁਰੂਆਤ 'ਚ ਉਹ 'ਸੁਫਨਾ' ਫਿਲਮ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਏ ਸਨ। ਇਸ ਫਿਲਮ ਨੇ ਬਾਕਸ ਆਫਿਸ 'ਤੇ ਕਈ ਰਿਕਾਰਡ ਬਣਾਏ। ਦਰਸ਼ਕਾਂ ਵੱਲੋਂ ਇਸ ਫਿਲਮ ਨੂੰ ਰੱਜ ਕੇ ਪਿਆਰ ਦਿੱਤਾ ਗਿਆ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ