ਰਿਲੀਜ਼ ਹੁੰਦਿਆਂ ਹੀ ਟਰੈਂਡਿੰਗ ''ਚ ਛਾਇਆ ਐਮੀ ਵਿਰਕ ਦੇ ਗੀਤ ''ਮੈਂ ਸੁਣਿਆ'' ਦਾ ਟੀਜ਼ਰ (ਵੀਡੀਓ)

5/26/2020 11:53:30 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਐਮੀ ਵਿਰਕ ਦਾ ਨਵਾਂ ਗੀਤ ਬਹੁਤ ਜਲਦ ਦਰਸ਼ਕਾਂ ਦੇ ਸਨਮੁਖ ਹੋਣ ਜਾ ਰਿਹਾ ਹੈ। ਐਮੀ ਵਿਰਕ 'ਮੈਂ ਸੁਣਿਆ'(Main Suneya) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਇਸ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਰੂ-ਬ-ਰੂ ਹੋ ਚੁੱਕਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਐਮੀ ਦੇ ਗੀਤ ਦੀ ਪਹਿਲੀ ਝਲਕ ਰਿਲੀਜ਼ ਹੁੰਦਿਆਂ ਹੀ ਟਰੈਂਡਿੰਗ 'ਚ ਛਾਈ ਹੋਈ ਹੈ। ਜੇ ਗੱਲ ਕਰੀਏ ਇਸ ਗੀਤ ਦੀ ਤਾਂ ਉਸ ਦੇ ਬੋਲ ਰਾਜ ਫਤਿਹਪੁਰ ਨੇ ਲਿਖੇ ਹਨ ਅਤੇ ਸੰਨੀ ਵਿਕ ਨੇ ਕੰਪੋਜ਼ ਕੀਤਾ ਹੈ। ਇਸ ਗੀਤ 'ਚ ਐਮੀ ਵਿਰਕ ਨਾਲ ਸਿਮਰਨ ਕੌਰ ਹੁੰਦਲ ਤੇ ਰੋਹਨ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਟੀ-ਸੀਰੀਜ਼ ਦੇ ਬੈਨਰ ਹੇਠ ਇਸ ਗੀਤ ਦੇ ਟੀਜ਼ਰ ਨੂੰ ਰਿਲੀਜ਼ ਕੀਤਾ ਗਿਆ ਹੈ।

ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਇਸ ਸਾਲ ਪੰਜਾਬੀ ਫਿਲਮ ਉਦਯੋਗ ਨੂੰ ਸੁਪਰ ਹਿੱਟ ਫਿਲਮ 'ਸੁਫਨਾ' ਦਿੱਤੀ ਹੈ। ਇਸ ਫਿਲਮ 'ਚ ਐਮੀ ਵਿਰਕ ਤੇ ਤਾਨਿਆ ਸਿਲਵਰ ਸਕ੍ਰੀਨ ਸਾਂਝੀ ਕਰਦੇ ਹੋਏ ਨਜ਼ਰ ਆਏ ਸਨ। ਇਸ ਤੋਂ ਇਲਾਵਾ ਐਮੀ ਵਿਰਕ ਆਪਣੇ ਸਿੰਗਲ ਟਰੈਕ ਜਿਵੇਂ 'ਤੋੜਦਾ ਦਾ ਏ ਦਿਲ', 'ਹਾਏ ਵੇ', 'ਵੰਗ ਦਾ ਨਾਪ', 'ਕਾਲਾ ਸੂਟ', 'ਤਾਰਾ', 'ਹੱਥ ਚੁੰਮਿਆ', 'ਜ਼ਿੰਦਾਬਾਦ ਯਾਰੀਆਂ', 'ਇੱਕ ਪਲ' ਵਰਗੇ ਕਈ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News