ਐਮੀ ਵਿਰਕ ਨੇ ਸਾਂਝੀ ਕੀਤੀ ਵੀਡੀਓ, ਦਿਖਾਇਆ ਕਿਵੇਂ ਗੁਰੂ ਦੇ ਸਿੱਖ ਕਰ ਰਹੇ ਨੇ ਸੇਵਾ

5/22/2020 1:13:28 PM

ਜਲੰਧਰ (ਬਿਊਰੋ) — ਲਾਕਡਾਊਨ ਦੌਰਾਨ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਲਈ ਲੋਕ ਲਗਾਤਾਰ ਅੱਗੇ ਆ ਰਹੇ ਹਨ। ਜਿੱਥੇ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜੱਥੇਬੰਦੀਆਂ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਹਨ। ਉੱਥੇ ਹੀ ਗੁਰੂ ਘਰ ਦੇ ਸੇਵਕ ਗੱਡੀਆਂ 'ਚ ਸਵਾਰ ਲੋਕਾਂ ਦੀ ਵੀ ਮਦਦ ਕਰ ਰਹੇ ਹਨ। ਹਾਲ ਹੀ 'ਚ ਪੰਜਾਬੀ ਗਾਇਕ ਤੇ ਪਾਲੀਵੁੱਡ ਫਿਲਮ ਇੰਡਸਟਰੀ ਦੇ ਅਦਾਕਾਰ ਐਮੀ ਵਿਰਕ ਨੇ ਇਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਗੁਰੂ ਦੇ ਸਿੱਖ ਲੋਕਾਂ ਲਈ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। ਰੇਲ ਗੱਡੀ 'ਚ ਸਵਾਰ ਇਨ੍ਹਾਂ ਲੋਕਾਂ ਦੀ ਗੱਡੀ ਜਦੋਂ ਚੱਲ ਪੈਂਦੀ ਹੈ ਤਾਂ ਗੁਰੂ ਦੇ ਇਹ ਸਿੱਖ ਭੱਜ-ਭੱਜ ਕੇ ਗੱਡੀ 'ਚ ਸਵਾਰ ਲੋਕਾਂ ਨੂੰ ਖਾਣ ਦਾ ਸਮਾਨ ਮੁਹੱਈਆ ਕਰਵਾ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਐਮੀ ਵਿਰਕ ਨੇ ਸਿੱਖਾਂ ਵੱਲੋਂ ਕੀਤੀ ਜਾ ਰਹੀ ਇਸ ਸੇਵਾ ਦੀ ਤਾਰੀਫ ਕੀਤੀ ਹੈ।

 
 
 
 
 
 
 
 
 
 
 
 
 
 

Dhan guru nanak 🙏🏻🤗..... NANAK NAAM CHARHDIKALA TERE BHAANE SARBAT DA BHALA 🙏🏻

A post shared by Ammy Virk ( ਐਮੀ ਵਿਰਕ ) (@ammyvirk) on May 21, 2020 at 7:23am PDT

ਦੱਸ ਦਈਏ ਕਿ ਐਮੀ ਵਿਰਕ ਅਕਸਰ ਹੀ ਇਸ ਤਰ੍ਹਾਂ ਦੀਆਂ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਇਸ ਦੇ ਨਾਲ ਹੀ ਪਾਲੀਵੁੱਡ ਦੀਆਂ ਕਈ ਹਿੱਟ ਫਿਲਮਾਂ 'ਚ ਉਨ੍ਹਾਂ ਨੇ ਕੰਮ ਕੀਤਾ ਹੈ। 'ਲੌਂਗ ਲਾਚੀ', 'ਮੁਕਲਾਵਾ', 'ਨਿੱਕਾ ਜ਼ੈਲਦਾਰ' ਉਨ੍ਹਾਂ ਦੀਆਂ ਹਿੱਟ ਫਿਲਮਾਂ ਹਨ।

 
 
 
 
 
 
 
 
 
 
 
 
 
 

Mere ❤️

A post shared by Ammy Virk ( ਐਮੀ ਵਿਰਕ ) (@ammyvirk) on May 17, 2020 at 10:24am PDTਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News