ਸਿੱਧੂ ਮੂਸੇਵਾਲਾ ਤੇ ਅੰਮ੍ਰਿਤ ਮਾਨ ਦਾ ਗੀਤ ''ਬੰਬੀਹਾ ਬੋਲੇ'' ਰਿਲੀਜ਼, ਹਰ ਪਾਸੇ ਪਾ ਰਿਹੈ ਧੱਕ (ਵੀਡੀਓ)

6/12/2020 12:22:52 PM

ਜਲੰਧਰ (ਬਿਊਰੋ) — ਆਪਣੇ ਗੀਤਾਂ ਨਾਲ ਸੰਗੀਤ ਜਗਤ 'ਚ ਧੱਕ ਪਾਉਣ ਵਾਲੇ ਪੰਜਾਬੀ ਗਾਇਕ ਅੰਮ੍ਰਿਤ ਮਾਨ ਤੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਬੰਬੀਹਾ ਬੋਲੇ' ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 'ਬੰਬੀਹਾ ਬੋਲੇ' ਟਾਈਟਲ ਹੇਠ ਰਿਲੀਜ਼ ਹੋਏ ਗੀਤ 'ਚ ਸਿੱਧੂ ਮੂਸੇਵਾਲਾ ਤੇ ਅੰਮ੍ਰਿਤ ਮਾਨ ਫੀਚਰਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਦੇ ਬੋਲ ਸਿੱਧੂ ਮੂਸੇਵਾਲਾ ਨੇ ਖੁਦ ਸ਼ਿੰਗਾਰੇ ਹਨ, ਜਿਸ ਦਾ ਸੰਗੀਤ ਇਕਵਿੰਦਰ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਵੀਡੀਓ ਟਰੂ ਮੇਕਰਸ ਵੱਲੋਂ ਬਣਾਈ ਗਈ ਹੈ। ਇਸ ਗੀਤ ਦਾ ਵੀਡੀਓ ਬਹੁਤ ਹੀ ਖੂਬਸੂਰਤ ਬਣਾਇਆ ਗਿਆ ਹੈ, ਜਿਸ 'ਚ ਅਜਿਹੇ ਗੱਭਰੂਆਂ ਦੀ ਗੱਲ ਕੀਤੀ ਗਈ ਹੈ, ਜੋ ਇਲਾਕੇ 'ਚ ਆਪਣਾ ਖ਼ਾਸ ਰੁਤਬਾ ਰੱਖਦੇ ਹਨ। ਇਸ ਦੇ ਨਾਲ ਹੀ ਇਹ ਗੱਭਰੂ ਲੋਕਾਂ ਦੀਆਂ ਇੱਜ਼ਤਾਂ ਦੇ ਰਾਖੇ ਵੀ ਹਨ, ਜੋ ਕਿਸੇ ਨਾਲ ਹੋਈ ਬੇਇਨਸਾਫੀ ਲਈ ਨਿਆਂ ਵੀ ਕਰਦੇ ਹਨ।

ਦੱਸ ਦਈਏ ਕਿ ਇਸ ਗੀਤ 'ਚ ਸਰੋਤਿਆਂ ਵੱਲੋਂ ਅੰਮ੍ਰਿਤ ਮਾਨ ਅਤੇ ਸਿੱਧੂ ਮੂਸੇਵਾਲਾ ਦੀ ਜੋੜੀ ਵਾਲੇ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸਿੱਧੂ ਮੂਸੇਵਾਲਾ ਨੇ ਕਈ ਹਿੱਟ ਗੀਤ ਦਿੱਤੇ ਹਨ। ਫ਼ਿਲਮ 'ਅੜਬ ਮੁਟਿਆਰਾਂ' 'ਚ ਉਨ੍ਹਾਂ ਵੱਲੋਂ ਗਾਏ ਗੀਤ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅਫਸਾਨਾ ਖ਼ਾਨ ਨਾਲ ਗਾਇਆ ਉਨ੍ਹਾਂ ਦਾ ਗੀਤ 'ਧੱਕਾ' ਵੀ ਸਰੋਤਿਆਂ ਦੇ ਸਿਰ ਚੜ੍ਹ ਬੋਲਿਆ ਸੀ।  ਅੰਮ੍ਰਿਤ ਮਾਨ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਹ ਦੇ ਰਹੇ ਹਨ।
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News