ਅੰਮ੍ਰਿਤ ਮਾਨ ਨੇ ਮਾਪਿਆਂ ਦੀ ਤਸਵੀਰ ਪੋਸਟ ਕਰਕੇ ਲਿਖਿਆ ਭਾਵੁਕ ਮੈਸਜ

3/26/2020 3:42:12 PM

ਜਲੰਧਰ (ਵੈੱਬ ਡੈਸਕ) - ਕੋਰੋਨਾ ਵਾਇਰਸ ਦੁਨੀਆ ਭਰ ਵਿਚ ਵਧਦਾ ਜਾ ਰਿਹਾ ਹੈ। ਇਸ ਵਾਇਰਸ ਦੀ ਲਪੇਟ ਵਿਚ ਆਉਣ ਨਾਲ ਕਈ ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਵਾਇਰਸ ਨੂੰ ਖ਼ਤਮ ਕਰਨ ਲਈ ਲੌਕ-ਡਾਊਨ ਦਾ ਸੱਦਾ ਦਿੱਤਾ ਹੈ ਪਰ ਇਸ ਦੇ ਬਾਵਜੂਦ ਕਈ ਲੋਕ ਇਸ ਨੂੰ ਹਲਕੇ ਵਿਚ ਲੈ ਰਹੇ ਹਨ। ਅਜਿਹੇ ਵਿਚ ਸਿਤਾਰੇ ਵੀ ਸਰਕਾਰ ਦੇ ਲੌਕ-ਡਾਊਨ ਦੇ ਸਮਰਥਨ ਵਿਚ ਅੱਗੇ ਆ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕਰ ਰਹੇ ਹਨ। ਪੰਜਾਬੀ ਗਇਕ ਅੰਮ੍ਰਿਤ ਮਾਨ ਵੀ ਆਪਣੇ ਘਰ ਪਰਿਵਾਰ ਵਾਲਿਆਂ ਨਾਲ ਸਮਾਂ ਬਿਤਾ ਰਹੇ ਹਨ। ਹਾਲ ਹੀ ਵਿਚ ਅੰਮ੍ਰਿਤ ਮਾਨ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਮਾਤਾ-ਪਿਤਾ ਦੀ ਇਕ ਤਸਵੀਰ ਪੋਸਟ ਕੀਤੀ ਹੈ, ਜੋ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਪੋਸਟ ਕਰਦਿਆਂ ਅੰਮ੍ਰਿਤ ਮਾਨ ਨੇ ਕੈਪਸ਼ਨ ਵਿਚ ਲਿਖਿਆ-ਆਪਣੇ ਮਾਪਿਆਂ ਨਾਲ ਸਭ ਤੋਂ ਵਧ ਸਮਾਂ ਬਿਤਾਓ, ਦੱਸੋ ਉਨ੍ਹਾਂ ਨੂੰ ਖੁੱਲ੍ਹ ਕੇ ਕਿ ਕਿੰਨਾ ਪਿਆਰ ਕਰਦੇ ਹੋ ਤੁਸੀਂ ਉਨ੍ਹਾਂ ਨੂੰ, ਘਰ ਵਿਚ ਹੀ ਰਿਹਾ।

 
 
 
 
 
 
 
 
 
 
 
 
 
 

apne parents naal vadh ton vadh smaa bitaao...Dasso ohna nu khull k kinna pyaar karde o tusi ohna nu..stay home guys..stay safe🙏🏽

A post shared by Amrit Maan (@amritmaan106) on Mar 24, 2020 at 2:41am PDT

ਜੇ ਗੱਲ ਕਰੀਏ ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਨੂੰ ਦਿੱਤੇ ਹਨ। ਇਸ ਤੋਂ ਇਲਾਵਾ ਉਹ ਫ਼ਿਲਮਾਂ ਵਿਚ ਵੀ ਕੰਮ ਕਰ ਚੁੱਕੇ ਹਨ, ਜਿਨ੍ਹਾਂ ਵਿਚ ਆਟੇ ਦੀ ਚਿੜੀ, ਲੌਂਗ ਲਾਚੀ ਵਰਗੀਆਂ ਫ਼ਿਲਮਾਂ ਦੇ ਨਾਂ ਸ਼ਾਮਿਲ ਹਨ। 
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News