ਸਿੱਖ ਇਤਿਹਾਸ ਦਾ ਸੁਨਹਿਰੀ ਦਸਤਾਵੇਜ਼ ਹੈ ‘ਦਾਸਤਾਨ-ਏ-ਮੀਰੀ ਪੀਰੀ’

5/28/2019 12:15:26 PM

ਜਲੰਧਰ (ਬਿਊਰੋ) : 5 ਜੂਨ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋਣ ਵਾਲੀ ਐਨੀਮੇਟਿਡ ਫਿਲਮ 'ਦਾਸਤਾਨ-ਏ-ਮੀਰੀ ਪੀਰੀ', ਜੋ ਕਿ ਗੁਰੂ ਸਾਹਿਬ ਵੱਲੋਂ ਧਾਰਨ ਕੀਤੀਆਂ ਦੋ ਤਲਵਾਰਾਂ ਦੀ ਸਿੱਖ ਧਰਮ 'ਚ ਮਹੱਤਤਾ ਨੂੰ ਦਰਸਾਏਗੀ। ਛਟਮਪੀਰ  ਪ੍ਰੋਡਕਸ਼ਨ ਵਲੋਂ ਬਣਾਈ ਅਨੀਮੇਸ਼ਨ ਇਸ ਫਿਲਮ 'ਚ ਸਿੱਖ ਧਰਮ ਦੇ ਮਹਾਨ ਇਤਿਹਾਸ ਨੂੰ ਦਰਸਾਇਆ ਜਾਵੇਗਾ, ਜਿਸ 'ਚ ਦਿਖਾਇਆ ਜਾਵੇਗਾ ਕਿ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਮੀਰੀ ਅਤੇ ਪੀਰੀ ਨਾਮੀ ਦੋ ਤਲਵਾਰਾਂ ਕਿਉਂ ਪਹਿਨੀਆਂ ਸਨ। ਇਸ ਤੋਂ ਇਲਾਵਾ ਇਸ ਫਿਲਮ 'ਚ ਬਾਬਾ ਬਿਧੀ ਚੰਦ ਜੀ ਦਾ ਇਤਿਹਾਸ ਵੀ ਦੇਖਣ ਨੂੰ ਮਿਲੇਗਾ। ਦੱਸ ਦਈਏ ਕਿ ਐਨੀਮੇਟਿਡ ਫਿਲਮ 'ਦਾਸਤਾਨ-ਏ-ਮੀਰੀ ਪੀਰੀ' ਨੌਜਵਾਨ ਪੀੜ੍ਹੀ ਅਤੇ ਛੋਟੇ ਬੱਚਿਆਂ ਨੂੰ ਸਿੱਖ ਧਰਮ ਦੇ ਇਤਿਹਾਸ ਨਾਲ ਜੋੜੇਗੀ। ਇਸ ਫਿਲਮ ਦਾ ਨਿਰਮਾਣ ਪ੍ਰੋਡਿਊਸਰ ਮੇਜਰ ਸਿੰਘ, ਗੁਰਮੀਤ ਸਿੰਘ, ਦਿਲਰਾਜ ਸਿੰਘ ਗਿੱਲ, ਮਨਮੋਹਿਤ ਸਿੰਘ ਨੇ ਕੀਤਾ ਹੈ ਅਤੇ ਫਿਲਮ ਦੀ ਕਹਾਣੀ  ਗੁਰਜੋਤ ਸਿੰਘ ਵੱਲੋਂ ਲਿਖੀ ਗਈ ਹੈ । ਇਸ ਫਿਲਮ ਨੂੰ ਵਿਨੋਦ ਲਾਂਜੇਵਰ ਨੇ ਡਾਇਰੈਕਟ ਕੀਤਾ ਹੈ।

ਦੱਸਣਯੋਗ ਹੈ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜਨਮ 1595 ਈ: ਨੂੰ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ 'ਚ ਹੋਇਆ। ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਨੂੰ 11 ਸਾਲ ਦੀ ਉਮਰ 'ਚ ਗੁਰੂ ਗੱਦੀ ਸੌਂਪੀ ਗਈ ਸੀ। ਪਿਤਾ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਸਾਹਿਬ ਸਿੱਖ ਧਰਮ ਦੇ ਰਖਵਾਲੇ ਬਣੇ ਸਨ। ਬਾਬਾ ਬੁੱਢਾ ਜੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਗੁਰੂ ਗੱਦੀ 'ਤੇ ਸੁਸ਼ੋਭਿਤ ਕੀਤਾ ਅਤੇ ਦੋ ਤਲਵਾਰਾਂ ਨਾਲ ਤਾਜਪੋਸ਼ੀ ਕੀਤੀ। ਇਕ ਤਲਵਾਰ ਸੀ ਮੀਰੀ ਅਤੇ ਦੂਜੀ ਤਲਵਾਰ ਪੀਰੀ ਦੀ ਸੀ। ਮੀਰੀ ਦਾ ਭਾਵ ਸੀ 'ਰਾਜ ਭਾਗ ਸੰਭਾਲਣਾ ਅਤੇ ਲੋੜ ਪੈਣ 'ਤੇ ਮਜ਼ਲੂਮਾਂ ਅਤੇ ਦੁਸ਼ਟਾਂ ਦਾ ਨਾਸ਼ ਕਰਨ ਲਈ ਵਰਤਣਾ'। ਪੀਰੀ ਤੋਂ ਭਾਵ ਸੀ 'ਉਸ ਪ੍ਰਮਾਤਮਾ, ਵਾਹਿਗੁਰੂ ਦਾ ਨਾਮ ਆਪਣੇ ਜ਼ਹਿਨ 'ਚ ਰੱਖਣਾ।'



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News