'ਨਾਗਿਨ 3' ਦੇ ਸੈੱਟ ਤੋਂ ਸਾਹਮਣੇ ਆਈਆਂ ਨਵੀਆਂ ਤਸਵੀਰਾਂ

5/12/2018 11:56:52 AM

ਮੁੰਬਈ (ਬਿਊਰੋ)— ਏਕਤਾ ਕਪੂਰ ਦਾ ਮਸ਼ਹੂਰ ਸ਼ੋਅ 'ਨਾਗਿਨ 3' ਦੀ ਪ੍ਰਸ਼ੰਸਕਾਂ ਨੂੰ ਕਾਫੀ ਸਮੇਂ ਤੋਂ ਉਡੀਕ ਹੈ। ਬੀਤੇ ਦਿਨੀਂ ਇਸ ਸ਼ੋਅ ਦਾ ਪਹਿਲਾ ਪ੍ਰੋਮੋ ਸਾਹਮਣੇ ਆਇਆ ਸੀ ਅਤੇ ਇਸ ਟਰੇਲਰ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ। ਇਸ ਸ਼ੋਅ 'ਚ ਸੂਰਭੀ ਜਯੋਤੀ, ਅਨੀਤਾ ਹਸਨੰਦਾਨੀ, ਪਰਲ ਵੀ ਪੂਰੀ, ਚੇਤਨ ਹੰਸਰਾਜ, ਰਜਤ ਟੋਕਸ ਅਤੇ ਕਰਿਸ਼ਮਾ ਤੰਨਾ ਅਹਿਮ ਭੂਮਿਕਾ 'ਚ ਨਜ਼ਰ ਆਉਣ ਵਾਲੇ ਹਨ।

PunjabKesari

ਫਿਲਹਾਲ ਇਨ੍ਹੀਂ ਦਿਨੀਂ ਮੁੰਬਈ 'ਚ ਸ਼ੂਟਿੰਗ ਦਾ ਕੰਮ ਚੱਲ ਰਿਹਾ ਹੈ। ਹਾਲ ਹੀ 'ਚ ਅਨੀਤਾ ਹਸਨੰਦਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ 'ਨਾਗਿਨ 3' ਦੇ ਸੈੱਟ ਤੋਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਨੀਤਾ ਦੁਲਹਨ ਦੇ ਜੋੜੇ 'ਚ ਨਜ਼ਰ ਆ ਰਹੀ ਹੈ ਅਤੇ ਕਾਫੀ ਖੂਬਸੂਰਤ ਲੱਗ ਰਹੀ ਹੈ।

PunjabKesari
'ਨਾਗਿਨ 3' ਦੇ ਪ੍ਰੋਮੋ ਤੋਂ ਇਹ ਸਾਫ ਹੋ ਗਿਆ ਸੀ ਕਿ ਇਸ ਵਾਰ ਵੀ ਬਦਲੇ ਦੀਆਂ ਸਾਰੀਆਂ ਹੱਦਾਂ ਪਾਰ ਹੋ ਜਾਣਗੀਆਂ। ਸੂਤਰਾਂ ਮੁਤਾਬਕ ਇਸ ਸ਼ੋਅ ਨੂੰ ਅਗਲੇ ਮਹੀਨੇ 2 ਜੂਨ ਨੂੰ ਲਾਂਚ ਕੀਤਾ ਜਾ ਸਕਦਾ ਹੈ।

PunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News