ਸੰਗਤਾਂ ਨੂੰ ਨਿਹਾਲ ਕਰ ਰਿਹੈ ਸ਼ੈਰੀ ਮਾਨ ਦਾ ਧਾਰਮਿਕ ਗੀਤ ‘ਬਾਬਾ ਨਾਨਕ’

11/10/2019 11:13:56 AM

ਜਲੰਧਰ (ਬਿਊਰੋ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰ ਪਾਸੇ ਧਾਰਮਿਕ ਦੀਵਾਨ ਸਜਾਏ ਗਏ ਹਨ ਅਤੇ ਉਥੇ ਹੀ ਸੰਗੀਤ ਜਗਤ 'ਚ ਵੱਖ-ਵੱਖ ਗਾਇਕ ਆਪਣੇ-ਆਪਣੇ ਤਰੀਕੇ ਨਾਲ ਗੁਰੂ ਘਰ 'ਚ ਹਾਜ਼ਰੀ ਲਗਵਾ ਰਹੇ ਹਨ। ਇਸ ਸਭ ਦੇ ਚਲਦੇ ਗਾਇਕ ਸ਼ੈਰੀ ਮਾਨ ਨੇ ਆਪਣਾ ਧਾਰਮਿਕ ਗੀਤ 'ਬਾਬਾ ਨਾਨਕ' ਰਿਲੀਜ਼ ਕੀਤਾ ਹੈ। ਇਸ ਧਾਰਮਿਕ ਗੀਤ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜਿਥੇ ਸ਼ੈਰੀ ਮਾਨ ਨੇ ਇਸ ਧਾਰਮਿਕ ਗੀਤ ਨੂੰ ਆਪਣੀ ਬੁਲੰਦ ਆਵਾਜ਼ ਦਿੱਤੀ ਹੈ, ਇਸ ਦੇ ਨਾਲ ਉਨ੍ਹਾਂ ਦਾ ਸਾਥ Baljit Gharuan ਨੇ ਦਿੱਤਾ ਹੈ। ਇਸ ਗੀਤ ਦੇ ਬੋਲ Baljit Gharuan ਵੱਲੋਂ ਸ਼ਿੰਗਾਰੇ ਗਏ ਹਨ, ਜਿਸ ਨੂੰ ਮਿਊਜ਼ਿਕ ਗਿਫਟਰੂਲਰਸ ਨੇ ਦਿੱਤਾ ਹੈ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰ ਪਾਸੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਪੰਜਾਬੀ ਸੰਗੀਤ ਜਗਤ ਦੇ ਕਈ ਸਿਤਾਰੇ ਗੁਰੂ ਸਹਿਬਾਨ ਨੂੰ ਧਾਰਮਿਕ ਗੀਤ ਸਮਰਪਿਤ ਕਰ ਚੁੱਕੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News