ਬੱਬੂ ਮਾਨ ਨੇ ਇਰਫਾਨ ਖਾਨ ਤੇ ਰਿਸ਼ੀ ਕਪੂਰ ਨੂੰ ਇੰਝ ਦਿੱਤੀ ਸ਼ਰਧਾਂਜਲੀ, ਵੀਡੀਓ ਵਾਇਰਲ
5/1/2020 10:09:18 AM

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਇਰਫਾਨ ਖਾਨ ਤੇ ਰਿਸ਼ੀ ਕਪੂਰ ਨੂੰ ਆਪਣੇ ਸ਼ਬਦਾਂ ਵਿਚ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਬੱਬੂ ਮਾਨ ਦੀ ਇਸ ਵੀਡੀਓ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਰਫਾਨ ਨੂੰ ਯਾਦ ਕਰਦੇ ਹੋਏ ਗੁਰੂ ਰੰਧਾਵਾ ਨੇ ਵੀ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ਵਿਚ ਦੋਨੋਂ ਸਿਤਾਰੇ ਕਾਫੀ ਖੁਸ਼ ਨਜ਼ਰ ਆ ਰਹੇ ਸਨ।
ਦੱਸ ਦੇਈਏ ਕਿ ਇਰਫਾਨ ਖਾਨ ਨੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਆਖਰੀ ਸਾਹ ਲਿਆ। ਇਰਫਾਨ ਖਾਨ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਲੜ ਰਹੇ ਸਨ। ਇਰਫਾਨ ਖਾਨ ਦੀਆਂ ਅੰਤੜੀਆਂ (ਆਂਦਰਾਂ) ਵਿਚ ਕਾਫੀ ਦਰਦ ਅਤੇ ਸੋਜ ਸੀ, ਜਿਸ ਕਰਕੇ ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਕਾਫੀ ਮੁਸ਼ਕਿਲ ਹੋ ਰਹੀ ਸੀ। ਉਹ ਨਿਊਰੋਐਂਡੋਕ੍ਰਾਇਨ ਕੈਂਸਰ ਤੋਂ ਪੀੜਤ ਸਨ, ਜਿਸ ਦਾ ਇਲਾਜ ਉਹ ਲੰਡਨ ਕਰਵਾਉਣ ਵੀ ਗਏ ਸਨ। ਲੰਡਨ ਤੋਂ ਆਉਣ ਤੋਂ ਬਾਅਦ ਇਰਫਾਨ ਖਾਨ ਰੁਟੀਨ ਜਾਂਚ ਲਈ ਕੋਕਿਲਾਬੇਨ ਹਸਪਤਾਲ ਵਿਚ ਆਉਂਦੇ ਸਨ।
ਦੱਸਣਯੋਗ ਹੈ ਕਿ ਹਿੰਦੀ ਸਿਨੇਮਾ ਦੇ ਦਿੱਗਜ ਬਾਲੀਵੁੱਡ ਅਭਿਨੇਤਾ ਰਿਸ਼ੀ ਕਪੂਰ ਤੇ ਇਰਫਾਨ ਖਾਨ ਹੁਣ ਸਾਡੇ ਵਿਚ ਨਹੀਂ ਰਹੇ। ਇਨ੍ਹਾਂ ਦੋਹਾਂ ਦਿੱਗਜ ਅਦਾਕਾਰਾਂ ਦੀ ਮੌਤ ਦੀ ਵਜ੍ਹਾ ਕੈਂਸਰ ਵਰਗੀ ਨਾ ਮੁਰਾਦ ਬੀਮਾਰੀ ਹੀ ਬਣੀ ਹੈ। ਰਿਸ਼ੀ ਕਪੂਰ ਦੀ ਜ਼ਿਆਦਾ ਹਾਲਤ ਖ਼ਰਾਬ ਹੋਣ ਕਰਕੇ ਐੱਚ. ਐੱਨ. ਰਿਲਾਇੰਸ ਹਸਪਤਾਲ ਦੇ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ ਸੀ। ਪਿਛਲੇ 1 ਹਫਤੇ ਤੋਂ ਰਿਸ਼ੀ ਕਪੂਰ ਦੀ ਸਿਹਤ ਖਰਾਬ ਸੀ। ਇਸ ਤੋਂ ਪਹਿਲਾਂ ਫਰਵਰੀ ਵਿਚ ਵੀ ਉਨ੍ਹਾਂ ਦੀ ਹਾਤਲ ਕਾਫੀ ਖਰਾਬ ਹੋ ਗਈ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ