ਗਾਇਕ ਬੱਬੂ ਮਾਨ ਨੇ ਸਰੋਤਿਆਂ ਨੂੰ ਦਿੱਤਾ ਖਾਸ ਤੋਹਫਾ

10/31/2019 3:12:09 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਬੱਬੂ ਮਾਨ ਨੇ ਦੀਵਾਲੀ ਦੇ ਮੌਕੇ 'ਤੇ ਆਪਣੇ ਸਰੋਤਿਆਂ ਨੂੰ ਇਕ ਖਾਸ ਤੋਹਫਾ ਦਿੱਤਾ। ਦਰਅਸਲ, ਬੱਬੂ ਮਾਨ ਆਪਣਾ ਨਵਾਂ ਗੀਤ 'ਕਲਿੱਕਾਂ' ਲੈ ਕੇ ਆ ਰਹੇ ਹਨ, ਜਿਸ ਦਾ ਆਡੀਓ ਟੀਜ਼ਰ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਟੀਜ਼ਰ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਗੀਤ ਦਾ ਵੀਡੀਓ ਦਾ ਬੱਬੂ ਮਾਨ ਕਦੋਂ ਲੈ ਕੇ ਆਉਣਗੇ, ਇਸ ਬਾਰੇ ਹਾਲੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਪਰ ਉਨ੍ਹਾਂ ਨੇ ਇਸ ਦਾ ਆਡੀਓ ਸਾਂਝਾ ਕਰਕੇ ਆਪਣੇ ਚਾਹੁਣ ਵਾਲਿਆਂ ਨੂੰ ਤੋਹਫਾ ਜ਼ਰੂਰ ਦਿੱਤਾ ਹੈ। ਬੱਬੂ ਮਾਨ ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ 'ਲਾਂਘਾ' ਵੀ ਰਿਲੀਜ਼ ਕਰ ਚੁੱਕੇ ਹਨ। ਇਸ ਧਾਰਮਿਕ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ।

 
 
 
 
 
 
 
 
 
 
 
 
 
 

#Clickan #PagalShayar AudioTeaser

A post shared by Babbu Maan (@babbumaaninsta) on Oct 25, 2019 at 8:03am PDT


ਜੇ ਗੱਲ ਬੱਬੂ ਮਾਨ ਦੇ ਗੀਤਾਂ ਦੀ ਕੀਤੀ ਜਾਵੇ ਤਾਂ ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ। ਭਾਵੇਂ ਉਹ ਬੀਟ ਸੌਂਗ ਹੋਣ, ਲੋਕ ਗੀਤ ਹੋਣ ਜਾਂ ਫਿਰ ਧਾਰਮਿਕ ਹਰ ਵੰਨਗੀ ਦੇ ਗੀਤ ਗਾ ਕੇ ਸਰੋਤਿਆਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News