ਰਿਲੀਜ਼ ਹੋਇਆ ਬੱਬੂ ਮਾਨ ਦਾ ਗੀਤ ''ਕਲਿੱਕਾਂ'', ਦੱਸਿਆ ਅਖਾੜਿਆਂ ਦੇ ਇਕੱਠ ਬਾਰੇ (ਵੀਡੀਓ)

6/2/2020 4:24:36 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਬੱਬੂ ਮਾਨ ਆਪਣੇ ਨਵੇਂ ਸਿੰਗਲ ਟਰੈਕ 'ਕਲਿੱਕਾਂ' ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਏ ਹਨ। ਇਸ ਗੀਤ ਨੂੰ ਬੱਬੂ ਮਾਨ ਨੇ ਆਪਣੀ ਦਮਦਾਰ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖਬੂ ਪਸੰਦ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਗੀਤ ਟਰੈਂਡਿੰਗ 'ਚ ਚੱਲ ਰਿਹਾ ਹੈ। 'ਕਲਿੱਕਾਂ' ਗੀਤ ਦੇ ਬੋਲ ਖੁਦ ਬੱਬੂ ਮਾਨ ਨੇ ਲਿਖੇ ਹਨ ਤੇ ਸੰਗੀਤ ਵੀ ਖੁਦ ਹੀ ਦਿੱਤਾ ਹੈ। ਇਸ ਗੀਤ 'ਚ ਉਨ੍ਹਾਂ ਨੇ ਦੱਸਿਆ ਹੈ ਕਿ 'ਸਾਨੂੰ ਨੀਂ ਕਲਿੱਕਾਂ ਪੈਂਦੀਆਂ ਸਗੋਂ ਅਖਾੜਿਆਂ ਦਾ ਇਕੱਠ ਦੱਸਦਾ ਹੈ ਕਿ ਕਿਸੇ ਦੀ ਲੋਕਪ੍ਰਿਯਤਾ ਕਿੰਨੀ ਕੁਝ ਹੈ।' ਇਸ ਗੀਤ 'ਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੀ ਵੀ ਤਾਰੀਫ ਵੀ ਕਰਦੇ ਹੋਏ ਨਜ਼ਰ ਆ ਰਹੇ ਹਨ। ਗੀਤ ਦਾ ਵੀਡੀਓ Pamma Saini Films ਵੱਲੋਂ ਤਿਆਰ ਕੀਤਾ ਗਿਆ ਹੈ। ਵੀਡੀਓ 'ਚ ਬੱਬੂ ਮਾਨ ਤੋਂ ਇਲਾਵਾ ਐਲੀ ਮਾਂਗਟ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ।
ਰਿਲੀਜ਼ ਹੋਇਆ ਬੱਬੂ ਮਾਨ ਦਾ ਗੀਤ 'ਕਲਿੱਕਾਂ' (ਵੀਡੀਓ)


ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ ਨੂੰ 'ਰੱਬ ਨਾ ਕਰੇ', 'ਮਿੱਤਰਾਂ ਦੀ ਛੱਤਰੀ', 'ਦਿਲ ਤਾਂ ਪਾਗਲ ਹੈ', 'ਓਹੀ ਚੰਨ ਓਹੀ ਰਾਤਾਂ', 'ਟਰਾਲਾ', 'ਪੱਕੀ ਕਣਕ' ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਹਨ। ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ 'ਚ ਵੀ ਵਾਹ-ਵਾਹੀ ਖੱਟ ਚੁੱਕੇ ਹਨ। ਉਹ ਬਹੁਤ ਜਲਦ ਇੱਕ ਵਾਰ ਫਿਰ ਤੋਂ ਵੱਡੇ ਪਰਦੇ 'ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। 'ਸੁੱਚਾ ਸੂਰਮਾ' ਟਾਈਟਲ ਹੇਠ ਬਣੀ ਪੰਜਾਬੀ ਫਿਲਮ 'ਚ ਬੱਬੂ ਮਾਨ ਲੀਡ ਰੋਲ 'ਚ ਨਜ਼ਰ ਆਉਣਗੇ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News