ਬੱਬੂ ਮਾਨ ਨੇ ਸ਼ੇਅਰ ਕੀਤਾ ਆਪਣੇ ਅਗਲੇ ਗੀਤ ''ਤੇਰਾ ਫੈਨ'' ਦਾ ਪੋਸਟਰ

5/13/2020 2:47:21 PM

ਜਲੰਧਰ (ਬਿਊਰੋ) — ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਬੱਬੂ ਮਾਨ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ। ਉਹ 'ਤੇਰਾ ਫੈਨ' ਗੀਤ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ। ਇਸ ਗੀਤ ਦੇ ਬੋਲਾਂ ਤੋਂ ਲੈ ਕੇ ਮਿਊਜ਼ਿਕ ਖੁਦ ਬੱਬੂ ਮਾਨ ਨੇ ਤਿਆਰ ਕੀਤਾ ਹੈ। ਉਨ੍ਹਾਂ ਦੇ ਇਸ ਗੀਤ ਦਾ ਵੀਡੀਓ Guri Bhandal ਵੱਲੋਂ ਤਿਆਰ ਕੀਤਾ ਗਿਆ ਹੈ। Himansh Verma ਤੇ ਨਵਰਤਨ ਮਿਊਜ਼ਿਕ ਲੇਬਲ ਦੇ ਹੇਠ ਇਹ ਗੀਤ ਬਹੁਤ ਜਲਦ ਰਿਲੀਜ਼ ਕੀਤਾ ਜਾਵੇਗਾ।। ਪ੍ਰਸ਼ੰਸਕਾਂ ਵੱਲੋਂ ਪੋਸਟਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 

#TeraFan releasing this weekend! Singer/Lyrics/Music - Babbu Maan Video - #GuriBhandal Label - @navrattanmusic @ihimanshverma

A post shared by Babbu Maan (@babbumaaninsta) on May 12, 2020 at 4:45am PDT

ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ 'ਰੱਬ ਨਾ ਕਰੇ', 'ਮਿੱਤਰਾਂ ਦੀ ਛੱਤਰੀ', 'ਦਿਲ ਤਾਂ ਪਾਗਲ ਹੈ', 'ਓਹੀ ਚੰਨ ਓਹੀ ਰਾਤਾਂ', 'ਟਰਾਲਾ', 'ਪੱਕੀ ਕਣਕ' ਵਰਗੇ ਅਣਗਿਣਤ ਸੁਪਰ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਹ ਬਹੁਤ ਜਲਦ ਇਕ ਵਾਰ ਫਿਰ ਤੋਂ ਵੱਡੇ ਪਰਦੇ 'ਤੇ 'ਸੁੱਚਾ ਸੂਰਮਾ' ਨਾਂ ਦੀ ਫ਼ਿਲਮ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News