ਸਰਗੁਣ ਮਹਿਤਾ ਤੇ ਰਵੀ ਦੁਬੇ ਦੀ ਕੈਮਿਸਟਰੀ ''ਚ ਰਿਲੀਜ਼ ਹੋਇਆ ਬਾਦਸ਼ਾਹ ਦਾ ਗੀਤ ''TOXIC'' (ਵੀਡੀਓ)
5/26/2020 4:17:33 PM

ਜਲੰਧਰ (ਬਿਊਰੋ) — ਪਾਲੀਵੁੱਡ ਤੇ ਬਾਲੀਵੁੱਡ ਗਾਇਕ-ਰੈਪਰ ਬਾਦਸ਼ਾਹ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਦਰਸ਼ਕਾਂ ਦੇ ਸਨਮੁਖ ਹੋਏ ਹਨ। 'TOXIC' ਟਾਈਟਲ ਹੇਠ ਤਿਆਰ ਹੋਇਆ ਇਹ ਗੀਤ ਸੈਡ ਜ਼ੌਨਰ ਦਾ ਹੈ, ਜਿਸ ਨੂੰ ਬਾਦਸ਼ਾਹ ਤੇ ਬਾਲੀਵੁੱਡ ਗਾਇਕਾ ਪਾਇਲ ਦੇਵ ਨੇ ਮਿਲ ਕੇ ਗਾਇਆ ਹੈ। ਇਸ ਗੀਤ ਦੇ ਬੋਲ ਖੁਦ ਬਾਦਸ਼ਾਹ ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਨੂੰ ਕੰਪੋਜ਼ ਪਾਇਲ ਦੇਵ ਨੇ ਕੀਤਾ ਹੈ। ਗੀਤ ਦੇ ਵੀਡੀਓ 'ਚ ਟੀ. ਵੀ. ਜਗਤ ਦੇ ਕਿਊਟ ਕਪੱਲ ਸਰਗੁਣ ਮਹਿਤਾ ਤੇ ਰਵੀ ਦੁਬੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਦੋਵਾਂ ਦੀ ਜੋੜੀ ਨੇ ਵੀਡੀਓ 'ਚ ਕਮਾਲ ਦੀ ਅਦਾਕਾਰੀ ਦਾ ਪ੍ਰਦਰਸ਼ਨ ਕੀਤਾ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਡਾਇਰੈਕਟ ਖੁਦ ਰਵੀ ਦੁਬੇ ਨੇ ਹੀ ਕੀਤਾ ਹੈ। ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਨੂੰ 'ਆਈ ਫੋਨ' 'ਚ ਹੀ ਸ਼ੂਟ ਕੀਤਾ ਗਿਆ ਹੈ।
ਜੇ ਗੱਲ ਕਰੀਏ ਬਾਦਸ਼ਾਹ ਦੇ ਵਰਕ ਫਰੰਟ ਦੀ ਤਾਂ ਉਹ ਕਈ ਨਾਮੀ ਗਾਇਕ ਜਿਵੇਂ ਦਿਲਜੀਤ ਦੋਸਾਂਝ, ਅੰਮ੍ਰਿਤ ਮਾਨ, ਗਿੱਪੀ ਗਰੇਵਾਲ ਤੇ ਕਈ ਹੋਰ ਕਲਾਕਾਰਾਂ ਨਾਲ ਕੰਮ ਕਰ ਚੁੱਕੇ ਹਨ। ਹਾਲ 'ਚ ਉਨ੍ਹਾਂ ਦਾ 'ਗੇਂਦਾ ਫੂਲ' ਗੀਤ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਦਾ ਕਾਫੀ ਮਿਲਿਆ। ਬਾਦਸ਼ਾਹ ਬਾਲੀਵੁੱਡ ਦੀਆਂ ਕਈ ਫਿਲਮਾਂ 'ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ