ਬਲਰਾਜ ਦਾ ਨਵਾਂ ਗੀਤ Deewangi ਹੋਇਆ ਰਿਲੀਜ਼

2/6/2020 2:47:05 PM

ਜਲੰਧਰ(ਬਿਊਰੋ)— ਸੁਪਰਹਿੱਟ ਸਿੰਗਲ ਟਰੈਕ 'ਜਾਨ 'ਤੇ ਬਣੀ', 'ਰੱਬ ਵਿਚੋਲਾ', 'ਇਸ਼ਕ ਬਾਜ਼ੀਆਂ', 'ਫੀਲ', 'ਪਰੀ' ਅਤੇ 'ਕੀਮਤ' ਤੋਂ ਇਲਾਵਾ ਕਈ ਹਿੱਟ ਸਿੰਗਲ ਟਰੈਕਾਂ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਗਾਇਕ ਬਲਰਾਜ ਦਾ ਨਵਾਂ ਗੀਤ Deewangi ਰਿਲੀਜ਼ ਹੋ ਚੁਕਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਬਾਕੀ ਗੀਤਾਂ ਵਾਂਗੂ ਬਲਰਾਜ ਦੇ ਇਸ ਗੀਤ ਨੂੰ ਵੀ ਖਾਸ ਪਸੰਦ ਕੀਤਾ ਜਾ ਰਿਹਾ ਹੈ। ਬਲਰਾਜ ਦੇ ਇਸ ਗੀਤ ਨੂੰ ਟੀ-ਸੀਰੀਜ਼ ਰਿਕਾਰਡਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।


ਇਸ ਗੀਤ ਦੇ ਬੋਲ Jassa Natt ਵੱਲੋਂ ਲਿਖੇ ਗਏ ਹਨ, ਜਿਸ ਨੂੰ ਮਿਊਜ਼ਿਕ ਜੀ. ਗੁਰੀ ਨੇ ਦਿੱਤਾ ਹੈ। ਇਸ ਗੀਤ ਦੀ ਵੀਡੀਓ ਕਾਕਾ ਫਿਲਮਸ ਵਲੋਂ ਤਿਆਰ ਕੀਤੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਬਲਰਾਜ ਦੇ ਬਾਕੀ ਗੀਤਾਂ ਵਾਂਗੂ ਇਸ ਗੀਤ ਨੂੰ ਵੀ ਦਰਸ਼ਕਾਂ ਵਲੋਂ ਪਿਆਰ ਮਿਲੇਗਾ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News