ਡੇਂਗੂ ਕਾਰਨ ਹਸਪਤਾਲ ''ਚ ਦਾਖਲ ਭਾਰਤੀ ਸਿੰਘ ਨੇ ਇੰਸਟਾ ''ਤੇ ਸ਼ੇਅਰ ਕੀਤੀ ਵੀਡੀਓ

9/25/2018 5:43:14 PM

ਮੁੰਬਈ (ਬਿਊਰੋ)— ਬੀਤੇ ਦਿਨ ਖਬਰ ਆਈ ਸੀ ਕਿ ਕਾਮੇਡੀਅਨ ਭਾਰਤੀ ਸਿੰਘ ਤੇ ਉਨ੍ਹਾਂ ਦਾ ਪਤੀ ਹਰਸ਼ ਡੇਂਗੂ ਹੋਣ ਕਾਰਨ ਹਸਪਤਾਲ 'ਚ ਦਾਖਲ ਹਨ। ਉਨ੍ਹਾਂ ਨੂੰ 25 ਸਤੰਬਰ ਨੂੰ ਖਰਾਬ ਸਿਹਤ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਬਲੱਡ ਟੈਸਟ ਤੋਂ ਬਾਅਦ ਪਤਾ ਲੱਗਾ ਕਿ ਉਨ੍ਹਾਂ ਨੂੰ ਡੇਂਗੂ ਹੋ ਗਿਆ ਹੈ। ਹੁਣ ਖਬਰ ਹੈ ਕਿ ਭਾਰਤੀ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਹੀ ਹੈ।

ਇਸ ਲਈ ਭਾਰਤੀ ਨੇ ਆਪਣੇ ਫੈਨਸ ਵੱਲੋਂ ਮਿਲੀਆਂ ਦੁਆਵਾਂ ਦਾ ਧੰਨਵਾਦ ਕੀਤਾ ਹੈ। ਭਾਰਤੀ ਦੀ ਬੀਮਾਰੀ ਦਾ ਜਿਵੇਂ ਹੀ ਫੈਨਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਲਈ ਦੁਆਵਾਂ ਮੰਗਣੀਆਂ ਸ਼ੁਰੂ ਕਰ ਦਿੱਤੀਆਂ। ਇਸ ਲਈ ਭਾਰਤੀ ਨੇ ਹਸਪਤਾਲ ਤੋਂ ਹੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ ਤੇ ਦੱਸਿਆ ਹੈ ਕਿ ਹੁਣ ਉਹ ਪਹਿਲਾਂ ਨਾਲੋਂ ਠੀਕ ਮਹਿਸੂਸ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦੀ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਮਿਲਣ ਵਾਲੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News