ਬੀਨੂੰ ਢਿੱਲੋਂ ਨੇ ਇੰਝ ਮਨਾਇਆ ਪਿਤਾ ਦਾ ਜਨਮਦਿਨ, ਵੀਡੀਓ

10/1/2019 12:46:39 PM

ਜਲੰਧਰ (ਬਿਊਰੋ) — ਮਸ਼ਹੂਰ ਅਦਾਕਾਰ ਬੀਨੂੰ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਆਪਣੇ ਪਿਤਾ ਦਾ ਜਨਮਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹ ਆਪਣੇ ਮਾਤਾ-ਪਿਤਾ ਜੀ ਦਾ ਸ਼ੁਕਰੀਆ ਅਦਾ ਵੀ ਕਰ ਰਹੇ ਹਨ, ਜਿਨ੍ਹਾਂ ਕਾਰਨ ਉਨ੍ਹਾਂ ਨੂੰ ਇਨ੍ਹੀਂ ਵਧੀਆ ਜ਼ਿੰਦਗੀ ਮਿਲੀ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ ਕਿ 'ਹੈਪੀ ਬਰਥਡੇ ਪਾਪਾ ਜੀ, ਲਵ ਯੂ…ਵਾਹਿਗੁਰੂ ਤੁਹਾਨੂੰ ਚੜ੍ਹਦੀਕਲਾ 'ਚ ਰੱਖਣ। ਧੰਨਵਾਦ ਤੁਹਾਡਾ ਇਨ੍ਹੀਂ ਵਧੀਆ ਜ਼ਿੰਦਗੀ ਦੇਣ ਲਈ।'

 
 
 
 
 
 
 
 
 
 
 
 
 
 

Happy Birthday papa ji .. luv u .. waheguru ji tohanu chardian kalan ch rakhan .. thnk u so mch aini vadiya life dein layi 🙏🙏🤗🤗🙏🙏🙏

A post shared by Binnu Dhillon (@binnudhillons) on Sep 30, 2019 at 6:20am PDT


ਦੱਸ ਦਈਏ ਕਿ ਇਸ ਵੀਡੀਓ ਨੂੰ ਬੀਨੂੰ ਢਿੱਲੋਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ 'ਤੇ ਲਗਾਤਾਰ ਕੁਮੈਂਟ ਕਰ ਰਹੇ ਹਨ। ਬੀਨੂੰ ਢਿੱਲੋਂ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹ ਇਕ ਤੋਂ ਬਾਅਦ ਇਕ ਹਿੱਟ ਫਿਲਮਾਂ ਦੇ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦੀ ਫਿਲਮ 'ਕਾਲਾ ਸ਼ਾਹ ਕਾਲਾ' ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ। ਇਨ੍ਹੀਂ ਦਿਨੀਂ ਉਹ ਮੁੜ ਤੋਂ ਸਰਗੁਣ ਮਹਿਤਾ ਨਾਲ ਫਿਲਮ 'ਝੱਲੇ' 'ਚ ਨਜ਼ਰ ਆਉਣਗੇ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News