ਪੁਰਾਣੀਆਂ ਯਾਦਾਂ ''ਚ ਗੁਆਚੇ ਬੀਨੂੰ ਢਿੱਲੋਂ, ਸ਼ੇਅਰ ਕੀਤੀ ਖਾਸ ਤਸਵੀਰ

2/13/2020 4:12:55 PM

ਜਲੰਧਰ (ਬਿਊਰੋ) : ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਪੰਜਾਬੀ ਫਿਲਮਾ 'ਚ ਕਮੇਡੀਅਨ ਪਾਤਰ ਵਜੋਂ ਜਾਣੇ ਜਾਂਦੇ ਹਨ। ਬੀਨੂ ਢਿੱਲੋਂ ਨੇ ਆਪਣੀ ਕਰੀਅਰ ਦੀ ਸ਼ੁਰੂਆਤ ਭੰਗੜੇ ਦੀ ਪੇਸ਼ਕਾਰੀ ਰਾਹੀਂ ਕੀਤੀ ਅਤੇ ਆਪਣੀ ਅਦਾਕਾਰੀ ਦੇ ਖੇਤਰ 'ਚ ਸ਼ਾਮਲ ਹੋਣ ਤੋਂ ਪਹਿਲਾਂ ਇਨ੍ਹਾਂ ਨੂੰ ਭਾਰਤੀ ਮੇਲੇ 'ਚ ਜਰਮਨ ਅਤੇ ਯੂ. ਕੇ 'ਚ ਪੇਸ਼ਕਾਰੀ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਇਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ ਜਦੋ ਉਹ ਟੀ. ਵੀ. ਸੀਰੀਅਲ 'ਚ ਕੰਮ ਕਰਦੇ ਸਨ। ਇਹ ਤਸਵੀਰ ਉਨ੍ਹਾਂ ਦੇ ਪਹਿਲੇ ਟੀ. ਵੀ. ਸੀਰੀਅਲ 'ਸਰਹੱਦ' ਦੀ ਹੈ, ਜਿਸ 'ਚ ਉਨ੍ਹਾਂ ਨੇ ਫੌਜੀ ਦਾ ਕਿਰਦਾਰ ਨਿਭਾਇਆ ਸੀ। ਬੀਨੂੰ ਢਿੱਲੋਂ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, ''ਇਕ ਪੁਰਾਣੀ ਯਾਦ 'ਸਰਹੱਦ' ਸੀਰੀਅਲ ਤੋਂ।'' ਇਸ ਤਸਵੀਰ 'ਚ ਉਨ੍ਹਾਂ ਨਾਲ ਪੰਜਾਬੀ ਅਦਾਕਾਰ ਸਰਦਾਰ ਸੋਹੀ ਵੀ ਨਜ਼ਰ ਆ ਰਹੇ ਹਨ। ਦਰਸ਼ਕਾਂ ਵੱਲੋਂ ਇਸ ਪੋਸਟ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 

🙏 ik purani yaad frm serial Sirhad 🤗🤗😍

A post shared by Binnu Dhillon (@binnudhillons) on Feb 11, 2020 at 7:25pm PST

ਜੇਕਰ ਗੱਲ ਕੀਤੀ ਜਾਏ ਬੀਨੂੰ ਢਿੱਲੋਂ ਦੀ ਤਾਂ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਅਪਡੇਟ ਦਿੰਦੇ ਰਹਿੰਦੇ ਹਨ। ਬੀਨੂੰ ਦੀ ਕਾਮੇਡੀ ਅਦਾਕਾਰੀ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ। ਬੀਨੂੰ ਢਿੱਲੋਂ ਅਕਸਰ ਆਪਣੀਆਂ ਫ਼ਿਲਮਾਂ ਦੇ ਸ਼ੂਟ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਦੱਸਣਯੋਗ ਹੈ ਕਿ ਬੀਨੂੰ ਢਿੱਲੋਂ ਫਿਲਮ 'ਕਾਲਾ ਸ਼ਾਹ ਕਾਲਾ' ਅਤੇ 'ਝੱਲੇ' 'ਚ ਨਜ਼ਰ ਆ ਚੁੱਕੇ ਹਨ। ਸਰਗੁਣ ਮਹਿਤਾ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫੀ ਸਰਾਹਿਆ ਗਿਆ ਸੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News