ਕਾਲਾ ਹਿਰਨ ਮਾਮਲਾ: ਜੋਧਪੁਰ ਕੋਰਟ 'ਚ ਪੇਸ਼ ਨਹੀਂ ਹੋਏ ਸਲਮਾਨ, ਇਸ ਦਿਨ ਹੋਵੇਗੀ ਅਗਲੀ ਸੁਣਵਾਈ

9/27/2019 1:36:22 PM

ਮੁੰਬਈ(ਬਿਊਰੋ)- ਬਾਲੀਵੁੱਡ ਦੇ ਦਬੰਗ ਖਾਨ ਯਾਨੀ ਕਿ ਸਲਮਾਨ ਖਾਨ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ’ਚ ਹਨ। ਪਿਛਲੇ ਕੁਝ ਦਿਨਾਂ ਤੋਂ ਸਲਮਾਨ 'ਬਿੱਗ ਬੌਸ 13' ਤੇ ਆਪਣੀਆਂ ਆਉਣ ਵਾਲੀਆਂ ਫਿਲਮਾਂ ਨੂੰ ਲੈ ਕੇ ਚਰਚਾ ‘ਚ ਹਨ। ਦੱਸ ਦੇਈਏ ਕਿ ਸਲਮਾਨ ਖਾਨ ਅੱਜ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਜੋਧਪੁਰ ਜ਼ਿਲਾ ਅਦਾਲਤ 'ਚ ਨਾ ਪੇਸ਼ ਹੋ ਸਕੇ। ਹੁਣ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 19 ਦਸੰਬਰ ਨੂੰ ਕਰ ਦਿੱਤੀ ਹੈ। ਜੀ ਹਾਂ, ਹੁਣ ਇਸ ਮਾਮਲੇ ਦੀ ਸੁਣਵਾਈ 19 ਦਸੰਬਰ ਨੂੰ ਹੋਵੇਗੀ।

ਇਹ ਹਨ ਸਲਮਾਨ ਦੇ ਦੋ ਮਾਮਲੇ

ਸਲਮਾਨ ਖਾਨ ’ਤੇ ਜੋਧਪੁਰ ਦੇ ਜ਼ਿਲਾ ਅਤੇ ਸੈਸ਼ਨ ਕੋਰਟ ’ਚ ਦੋ ਗੰਭੀਰ ਕੇਸ ਚੱਲ ਰਹੇ ਹਨ। ਪਹਿਲਾ ਕੇਸ ਕਾਲੇ ਹਿਰਨ ਦਾ ਸ਼ਿਕਾਰ ਕਰਨ ਦਾ ਹੈ। ਇਸ ਕੇਸ ’ਚ 25 ਅਪ੍ਰੈਲ 2018 ਨੂੰ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਦੇ ਖਿਲਾਫ ਸਲਮਾਨ ਖਾਨ ਨੇ ਅਦਾਲਤ ’ਚ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਅਦਾਲਤ ’ਚ ਦਾਇਰ ਕੀਤੀ ਹੋਈ ਹੈ। ਇਸ ਦੇ ਨਾਲ ਹੀ ਇਕ ਹੋਰ ਕੇਸ ਗੈਰ ਕਾਨੂੰਨੀ ਹਥਿਆਰਾਂ ਨਾਲ ਜੁੜਿਆ ਹੋਇਆ ਹੈ, ਸਾਲ 2016 ’ਚ ਲੋਅਰ ਕੋਰਟ ਨੇ ਇਸ ਕੇਸ ’ਚ ਸਲਮਾਨ ਖਾਨ ਨੂੰ ਬਰੀ ਕਰ ਦਿੱਤਾ ਸੀ। ਪਰ ਰਾਜਸਥਾਨ ਸਰਕਾਰ ਨੇ ਸਲਮਾਨ ਦੇ ਖਿਲਾਫ ਜ਼ਿਲ੍ਹਾ ਅਤੇ ਸੈਸ਼ਨ ਕੋਰਟ ’ਚ ਅਪੀਲ ਕੀਤੀ ਸੀ।

 

ਸਲਮਾਨ ਨੂੰ ਮਿਲੀ ਸੀ ਫਟਕਾਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਲੇ ਹਿਰਨ ਦੇ ਸ਼ਿਕਾਰ ਅਤੇ ਨਾਜਾਇਜ਼ ਹਥਿਆਰਾਂ ਦੇ ਮਾਮਲੇ ’ਚ ਸਲਮਾਨ ਖਾਨ ਨੇ ਅਦਾਲਤ ’ਚ ਪੇਸ਼ ਹੋਣਾ ਸੀ ਪਰ ਉਹ ਪੇਸ਼ ਨਾ ਹੋਏ ਸੀ। ਜਿਸ ਤੋਂ ਬਾਅਦ ਕੋਰਟ ਨੇ ਉਨ੍ਹਾਂ ਨੂੰ ਫਟਕਾਰ ਲਗਾਉਂਦੇ ਹੋਏ ਅੱਜ ਯਾਨੀ 27 ਸਤੰਬਰ 2019 ਤੱਕ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਇਸ ਵਾਰ ਵੀ ਸਲਮਾਨ ਖਾਨ ਨੂੰ ਪੇਸ਼ ਨਾ ਹੋਏ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਮਿਲੀ ਸੀ ਜਾਨ ਤੋਂ ਮਾਰਨ ਦੀ ਧਮਕੀ

ਕੁਝ ਦਿਨ ਪਹਿਲਾਂ ਅਜਿਹੀਆਂ ਖਬਰਾਂ ਆਈਆਂ ਸਨ ਕਿ ਲਾਰੈਂਸ ਬਿਸ਼ਨੋਈ ਨਾਮ ਦੇ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਜੋਧਪੁਰ' ਚ ਸਲਮਾਨ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਦਿੱਤੀ ਸੀ। ਅਜਿਹੀ ਸਥਿਤੀ ’ਚ ਮੰਨਿਆ ਜਾ ਰਿਹਾ ਹੈ ਕਿ ਸਲਮਾਨ ਪੁਲਸ ਸੁਰੱਖਿਆ ਵਿਚਾਲੇ ਅਦਾਲਤ ’ਚ ਪੇਸ਼ ਹੋਣਗੇ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਦੀ ਆਉਣ ਵਾਲੀ ਫਿਲਮ ‘ਦਬੰਗ 3’ ਹੈ। ਇਸ ਤੋਂ ਇਲਾਵਾ ਉਹ ਰਿਐਲਿਟੀ ਸ਼ੋਅ 'ਬਿੱਗ ਬੌਸ 13’ ਨੂੰ ਹੋਸਟ ਕਰਦੇ ਦਿਖਾਈ ਦੇਣਗੇ। ਅਜਿਹੇ ’ਚ ਇਹ ਦੇਖਣ ਵਾਲੀ ਗੱਲ ਹੋਵੇਗੀ ਕਿ ਸਲਮਾਨ ਦੇ ਦੋਵਾਂ ਮਾਮਲਿਆਂ ’ਚ ਕੀ ਫੈਸਲਾ ਹੁੰਦਾ ਹੈ।  



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News