'ਕੋਰੋਨਾ ਵਾਇਰਸ' ਦੇ ਡਰ ਕਾਰਨ ਦਿਲੀਪ ਕੁਮਾਰ 'ਆਈਸੋਲੇਸ਼ਨ ਵਾਰਡ' 'ਚ ਦਾਖਲ

3/17/2020 12:18:27 PM

ਮੁੰਬਈ (ਬਿਊਰੋ) — ਕੋਰੋਨਾ ਵਾਇਰਸ ਦੇ ਭਾਰਤ 'ਚ ਵਧਦੇ ਖਤਰੇ ਨੂੰ ਦੇਖਦੇ ਹੋਏ ਬਾਲੀਵੁੱਡ ਅਭਿਨੇਤਾ ਦਿਲੀਪ ਕੁਮਾਰ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦਿਲੀਪ ਕੁਮਾਰ ਨੂੰ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਤੋਂ ਬਚਣ ਲਈ ਉਨ੍ਹਾਂ ਨੂੰ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਉਨ੍ਹਾਂ ਨੇ ਟਵਿਟਰ ਅਕਾਊਂਟ 'ਤੇ ਟਵੀਟ ਦੇ ਜਰੀਏ ਦਿੱਤੀ ਹੈ। 90 ਸਾਲ ਦੇ ਦਿਲੀਪ ਕੁਮਾਰ ਦੇ ਟਵਿਟਰ ਅਕਾਊਂਟ ਤੋਂ ਇਕ ਟਵੀਟ ਕੀਤਾ ਗਿਆ ਹੈ, ਜਿਸ 'ਚ ਲਿਖਿਆ ਹੈ, ''ਕੋਰੋਨਾ ਵਾਇਰਸ ਤੋਂ ਮੈਂ ਪੂਰੀ ਤਰ੍ਹਾਂ ਨਾਲ ਆਈਸੋਲੇਸ਼ਨ ਤੇ ਡਾਕਟਰਾਂ ਦੀ ਨਿਗਰਾਨੀ 'ਚ ਹਾਂ। ਸਾਇਰਾ ਬਾਨੋ ਇਸ ਗੱਲ ਦਾ ਖਿਆਲ ਰੱਖ ਰਹੀ ਹੈ ਕਿ ਮੈਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਇਨਫੈਕਸ਼ਨ ਨਾ ਹੋਵੇ।''

ਦੱਸ ਦਈਏ ਕਿ ਦਿਲੀਪ ਕੁਮਾਰ ਦੀ ਸਿਹਤ ਲੰਬੇ ਸਮੇਂ ਤੋਂ ਠੀਕ ਨਹੀਂ ਹੈ। ਇਸੇ ਵਜ੍ਹਾ ਕਰਕੇ ਉਨ੍ਹਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਕੋਰੋਨਾ ਦੇ ਵਧਦੇ ਕਹਿਰ ਤੋਂ ਬਚਣ ਲਈ ਇਹ ਕਦਮ ਉਠਾਇਆ ਗਿਆ ਹੈ।
ਦੱਸਣਯੋਗ ਹੈ ਕਿ ਦੇਸ਼ 'ਚ ਹੁਣ ਤੱਕ 116 ਲੋਕ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ। ਸਰਕਾਰ ਨੇ ਜਾਨਲੇਵਾ ਕੋਰੋਨਾ ਵਾਇਰਸ ਤੋਂ ਬਚਾਅ ਲਈ ਦੇਸ਼ਭਰ 'ਚ ਸਕੂਲ, ਕਾਲਜ, ਮਾਲ, ਸਵੀਮਿੰਗ ਪੂਲ, ਸਿਨੇਮਾਘਰ ਅਤੇ ਜਿਮ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਸਾਰੀਆਂ ਇਤਿਹਾਸਿਕ ਇਮਾਰਤਾਂ 31 ਮਾਰਚ ਤੱਕ ਬੰਦ ਰਹਿਣਗੀਆਂ।
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News