ਬਾਕਸ ਆਫਿਸ ''ਤੇ ਛਾਈ ''ਬਾਗੀ 3'', ਹੁਣ ਤੱਕ ਕਮਾਏ ਇੰਨੇ ਕਰੋੜ

3/11/2020 9:55:26 AM

ਮੁੰਬਈ (ਬਿਊਰੋ) — ਪਿਛਲੇ ਹਫਤੇ ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਬਾਗੀ 3' ਨੂੰ ਬਾਕਸ ਆਫਿਸ 'ਤੇ ਪ੍ਰਸ਼ੰਸਕਾਂ ਵਲੋਂ ਕਾਫੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਿਲਮ 'ਚ ਟਾਈਗਰ ਸ਼ਰਾਫ ਤੇ ਸ਼ਰਧਾ ਕਪੂਰ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦੀ ਕਮਾਈ ਦੇ 5 ਦਿਨਾਂ ਦੇ ਅੰਕੜੇ ਸਾਹਮਣੇ ਆ ਚੁੱਕੇ ਹਨ। ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁੱਕਰਵਾਰ 17.50 ਕਰੋੜ, ਦੂਜੇ ਦਿਨ ਸ਼ਨੀਵਾਰ 16.03 ਕਰੋੜ, ਤੀਜੇ ਦਿਨ ਐਤਵਾਰ 20.30 ਕਰੋੜ ਅਤੇ ਸੋਮਵਾਰ 9.06 ਕਰੋੜ ਦੀ ਕਮਾਈ ਕੀਤੀ ਹੈ। ਇਸ ਫਿਲਮ ਨੇ ਕੁੱਲ ਮਿਲਾ ਕੇ 4 ਦਿਨਾਂ 'ਚ 62.89 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤੇ ਹਨ।

ਦੱਸਣਯੋਗ ਹੈ ਕਿ ਫਿਲਮ 'ਬਾਗੀ 3' ਦਾ ਨਿਰਦੇਸ਼ਨ ਅਹਿਮਦ ਖਾਨ ਵਲੋਂ ਕੀਤਾ ਗਿਆ, ਜਦਕਿ ਸਾਜ਼ਿਦ ਨਾਡਿਆਵਾਲਾ ਵਲੋਂ ਫਿਲਮ ਨੂੰ ਪ੍ਰੋਡਿਊਸ ਕੀਤਾ ਗਿਆ ਹੈ। ਫਿਲਮ 'ਚ ਟਾਈਗਰ ਸ਼ਰਾਫ ਤੇ ਸ਼ਰਧਾ ਕਪੂਰ ਤੋਂ ਇਲਾਵਾ ਰਿਤੇਸ਼ ਦੇਸ਼ਮੁੱਖ, ਚੰਕੀ ਪਾਂਡੇ, ਆਸ਼ੂਤੋਸ਼ ਰਾਣਾ, ਸਤੀਸ਼ ਕੌਸ਼ਿਕ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਾਰਨ 'ਚ ਸਫਲ ਰਹੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News