ਕੈਪਟਨ ਨੇ ਕੋਰੋਨਾ 'ਤੇ ਫਤਿਹ ਲਈ ਲਾਂਚ ਕੀਤਾ ਗੀਤ, ਅਮਿਤਾਭ ਤੇ ਗੁਰਦਾਸ ਮਾਨ ਵਰਗੇ ਸਿਤਾਰੇ ਬਣੇ ਹਿੱਸਾ

6/3/2020 8:35:00 AM

ਜਲੰਧਰ (ਵੈੱਬ ਡੈਸਕ) — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਅਤੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਵਰਗੇ ਪ੍ਰਸਿੱਧ ਕਲਾਕਾਰਾਂ ਦਾ ਇੱਕ ਗੀਤ ਲਾਂਚ ਕੀਤਾ। ਇਸ ਦਾ ਉਦੇਸ਼ ਲੋਕਾਂ 'ਚ ਕੋਰੋਨਾ ਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ। ਇਸ ਗੀਤ ਨੂੰ ਸੰਗੀਤ ਡਾਇਰੈਕਟਰ ਅਤੇ ਗਾਇਕ ਬੀ. ਪਰਾਕ ਨੇ ਗਾਇਆ ਹੈ। ਗੀਤ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਕੋਰੋਨਾ ਦੀ ਲੜਾਈ 'ਚ ਸਰਕਾਰ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਕੋਰੋਨਾ ਵਿਸ਼ਾਣੂ ਦੇ ਫੈਲਣ ਨੂੰ ਕਾਫੀ ਹੱਦ ਤੱਕ ਕਾਬੂ ਕਰਨ 'ਚ ਸਫਲ ਹੋਇਆ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਕੋਰੋਨਾ ਯੁੱਧ ਹਣ ਖਤਮ ਹੋ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਇਰਸ ਪ੍ਰਤੀ ਸੁਚੇਤ ਹੁੰਦਿਆਂ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ।

ਹਾਲ ਹੀ 'ਚ ਪਟਿਆਲਾ 'ਚ ਨਿਹੰਗਾਂ ਦੇ ਇੱਕ ਸਮੂਹ ਨੇ ਪੰਜਾਬ ਪੁਲਸ ਦੇ ਸਹਾਇਕ ਇੰਸਪੈਕਟਰ ਹਰਜੀਤ ਸਿੰਘ ਦਾ ਹੱਥ ਵੱਢ ਦਿੱਤਾ ਸੀ। ਇਸ ਗੀਤ 'ਚ ਸਹਾਇਕ ਥਾਣੇਦਾਰ ਹਰਜੀਤ ਸਿੰਘ ਨੂੰ ਵੀ ਦਿਖਾਇਆ ਗਿਆ ਹੈ। ਬਾਲੀਵੁੱਡ ਅਭਿਨੇਤਾ ਸੋਨੂੰ ਸੂਦ, ਰਣਦੀਪ ਹੁੱਡਾ ਅਤੇ ਅਭਿਨੇਤਰੀ ਕਰੀਨਾ ਕਪੂਰ, ਸੋਹਾ ਅਲੀ ਖਾਨ ਨੇ ਇਸ ਗੀਤ 'ਚ ਯੋਗਦਾਨ ਦਿੱਤਾ ਹੈ।

ਇਸ ਤੋਂ ਇਲਾਵਾ ਗਿੱਪੀ ਗਰੇਵਾਲ, ਐਮੀ ਵਿਰਕ, ਜੈਜ਼ੀ ਬੀ, ਬਿੱਨੂੰ ਢਿੱਲੋਂ, ਪੰਮੀ ਬਾਈ, ਜਸਬੀਰ ਜੱਸੀ, ਰਾਜਵੀਰ ਜਵੰਦਾ, ਰੁਬੀਨਾ ਬਾਜਵਾ, ਕੁਲਵਿੰਦਰ ਬਿੱਲਾ ਅਤੇ ਕਰਮਜੀਤ ਵਰਗੀਆਂ ਪੰਜਾਬੀ ਮਨੋਰੰਜਨ ਜਗਤ ਦੀਆਂ ਪ੍ਰਸਿੱਧ ਹਸਤੀਆਂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਪ੍ਰੋਗਰਾਮ 'ਚ ਬਹੁਤ ਸਾਰੀਆਂ ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਮੌਜੂਦ ਸਨ। 1 ਜੂਨ ਤੱਕ ਪੰਜਾਬ 'ਚ ਕੋਰੋਨਾ ਦੀ ਲਾਗ ਦੇ 2 ਹਜ਼ਾਰ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਨਫੈਕਸ਼ਨ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 45 ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News