''ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ'' ਦਾ ''ਬਿਊਟੀਫੁੱਲ ਜੱਟੀ'' ਗਿੱਪੀ ਨੇ ਗਾਇਆ ਵੱਖਰੇ ਅੰਦਾਜ਼ ''ਚ(ਵੀਡੀਓ)

5/22/2019 2:23:55 PM

ਜਲੰਧਰ (ਬਿਊਰੋ) - ਟਰੇਲਰ, ਪ੍ਰੋਮੋਜ਼ ਤੇ ਗੀਤਾਂ ਰਾਹੀਂ ਚਰਚਾ ਦਾ ਵਿਸ਼ਾ ਬਣੀ ਅਗਾਮੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਦਾ ਅੱਜ ਇਕ ਹੋਰ ਨਵਾਂ ਗੀਤ ਰਿਲੀਜ਼ ਕੀਤਾ ਗਿਆ ਹੈ। 'ਬਿਊਟੀਫੁੱਲ ਜੱਟੀ' ਨਾਂ ਦੇ ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਵੱਖਰੇ ਅੰਦਾਜ਼ 'ਚ ਗਾਇਆ ਹੈ। ਇਸ ਗੀਤ ਨੂੰ ਲਿਖਿਆ ਮਨਿੰਦਰ ਕੈਲੇ ਨੇ ਹੈ । ਜਤਿੰਦਰ ਸ਼ਾਹ ਨੇ ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ।ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਤੇ ਫਿਲਮਾਇਆ ਗਿਆ ਹੈ।

ਦੱਸਣਯੋਗ ਹੈ ਕਿ ਇਸ ਫਿਲਮ ਨੂੰ ਕਰਨ. ਆਰ ਗੁਲਿਆਨੀ ਨੇ ਡਾਇਰੈਕਟ ਕੀਤਾ ਹੈ ।ਨਰੇਸ਼ ਕਥੂਰੀਆ ਨੇ ਇਸ ਫਿਲਮ ਦਾ ਸਕ੍ਰੀਨਪਲੇਅ ਤੇ ਡਾਇਲਾਗਸ ਲਿਖੇ ਹਨ। ਲਿਓਸਟਰਾਈਡ ਐਂਟਰਟੇਨਮੈਂਟ ਤੇ ਡਰੀਮਬੁੱਕ ਪ੍ਰੋਡਕਸ਼ਨ ਦੀ ਇਸ ਸਾਂਝੀ ਪੇਸਕਸ਼ ਨੂੰ ਸੁਮਿਤ ਦੱਤ, ਅਨੁਪਮਾ ਕਾਟਕਰ ਤੇ ਇਆਰਾ ਦੱਤ ਨੇ ਪ੍ਰੋਡਿਊਸ ਕੀਤਾ ਹੈ।ਗਿੱਪੀ ਗਰੇਵਾਲ, ਸਰਗੁਣ ਮਹਿਤਾ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਵੀ ਇਸ ਫਿਲਮ 'ਚ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। 24 ਮਈ ਨੂੰ ਇਹ ਫਿਲਮ ਓਮਜੀ ਗਰੁੱਪ ਵੱਲੋਂ ਵਰਲਡਵਾਈਡ ਰਿਲੀਜ਼ ਕੀਤੀ ਜਾਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News