ਕੱਲ ਰਿਲੀਜ਼ ਹੋਵੇਗਾ ''ਸੁਫਨਾ'' ਫਿਲਮਾ ਦਾ ਤੀਜਾ ਗੀਤ Channa Ve

1/24/2020 2:28:39 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਤੇ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਐਮੀ ਵਿਰਕ ਤੇ ਤਾਨੀਆ ਦੀ ਆਉਣ ਵਾਲੀ ਫਿਲਮ 'ਸੁਫਨਾ' ਦੇ ਦੋ ਗੀਤ ਰਿਲੀਜ਼ ਹੋ ਚੁੱਕੇ ਹਨ। ‘ਸੁਫਨਾ’ ਫਿਲਮ ਦੇ ਪਹਿਲਾ ਗੀਤ 'ਕਬੂਲ ਏ' ਤੇ ਦੂਜਾ ਗੀਤ 'ਜਾਨ ਦਿਆਂਗੇ' ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਦਰਸ਼ਕਾਂ ਲਈ ਇਕ ਹੋਰ ਖੁਸ਼ਖਬਰੀ ਹੈ ਕਿ ‘ਸੁਫਨਾ’ ਫਿਲਮ ਦਾ ਤੀਜਾ ਗੀਤ ‘ਚੰਨਾ ਵੇ’ ਕੱਲ ਯਾਨੀ 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਬੀ-ਪਰਾਕ ਨੇ ਆਪਣੀ ਮਿੱਠੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਹ ਗੀਤ ਜਾਨੀ ਵੱਲੋਂ ਲਿਖਿਆ ਤੇ ਕੰਪੋਜ ਕੀਤਾ ਗਿਆ ਹੈ। ਇਸ ਗੀਤ ਦਾ ਮਿਊਜ਼ਿਕ ਬੀ-ਪਰਾਕ ਨੇ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਇਹ ਫਿਲਮ ਜਗਦੀਪ ਸਿੱਧੂ ਤੇ ਐਮੀ ਵਿਰਕ ਦੀ ਸੁਪਰ ਡੁਪਰ ਹਿੱਟ ਫਿਲਮ 'ਕਿਸਮਤ' ਤੋਂ ਬਾਅਦ ਇਕ ਹੋਰ ਮਨੋਰੰਜਨ ਭਰਪੂਰ ਵੱਡਾ ਧਮਾਕਾ ਸਾਬਿਤ ਹੋਵੇਗੀ। 'ਕਿਸਮਤ' ਵਾਂਗ ਇਹ ਫਿਲਮ ਵੀ ਇਕ ਵੱਖਰੀ ਹੀ ਕਿਸਮ ਦੀ ਲਵ ਸਟੋਰੀ 'ਤੇ ਅਧਾਰਿਤ ਹੋਵੇਗੀ। ਰਾਜਸਥਾਨ ਦੇ ਪੰਜਾਬੀ ਪਿੰਡਾਂ ਵਿਚਲੇ ਕਪਾਹਾਂ ਦੇ ਖੇਤਾਂ ਸਮੇਤ ਖੂਬਸੂਰਤ ਲੋਕੇਸ਼ਨਾਂ 'ਤੇ ਫਿਲਮਾਈ ਇਹ ਫਿਲਮ ਜਗਦੀਪ ਸਿੱਧੂ ਦੀ ਕਲਾਤਮਿਕ ਸ਼ੈਲੀ ਨਾਲ ਲਬਰੇਜ਼ ਪੰਜਾਬੀ ਸਿਨੇ ਦਰਸ਼ਕਾਂ ਲਈ ਇਕ ਹਸੀਨ ਤੋਹਫਾ ਹੋਵੇਗੀ। ਪਿਆਰ ਮੁਹੱਬਤ ਦੀਆਂ ਤੰਦਾਂ ਨੂੰ ਮਜ਼ਬੂਤ ਕਰਦੀ ਇਹ ਫਿਲਮ ਹਰ ਛੋਟੇ ਵੱਡੇ, ਅਮੀਰ ਗਰੀਬ, ਅਨਪੜ੍ਹ-ਪੜ੍ਹੇ ਲਿਖੇ ਬੰਦੇ ਦੇ ਸੁਫਨਿਆਂ ਦੀ ਗੱਲ ਕਰੇਗੀ। ਪੰਜ ਪਾਣੀ ਫਿਲਮਜ਼ ਦੇ ਬੈਨਰ ਹੇਠ ਬਣੀ ਇਸ ਫਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਤੇ ਨਵਨੀਤ ਸਿੰਘ ਵਿਰਕ ਨੇ ਦੱਸਿਆ ਕਿ ਇਹ ਫਿਲਮ 14 ਫਰਵਰੀ ਨੂੰ ਵਿਸਵ ਭਰ 'ਚ ਰਿਲੀਜ਼ ਕੀਤੀ ਜਾਵੇਗੀ। ਇਸ ਫਿਲਮ 'ਚ ਐਮੀ ਵਿਰਕ ਤੇ ਤਾਨੀਆ ਦੀ ਜੋੜੀ ਤੋਂ ਇਲਾਵਾ ਜੈਸਮੀਨ ਬਾਜਵਾ, ਜਗਜੀਤ ਸੰਧੂ, ਸੀਮਾ ਕੌਸਲ, ਕਾਕਾ ਕੌਤਕੀ, ਮੋਹਨੀ ਤੂਰ, ਮਿੰਟੂ ਕਾਪਾ, ਲੱਖਾ ਲਹਿਰੀ, ਬਲਵਿੰਦਰ ਬੁਲਟ, ਰਬਾਬ ਕੌਰ ਨੇ ਅਹਿਰਮ ਕਿਰਦਾਰ ਨਿਭਾਏ ਹਨ। ਸੰਗੀਤ ਬੀ ਪਰਾਕ ਨੇ ਦਿੱਤਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News