''ਭਾਰਤ'' ਦਾ ਦੂਜਾ ਗੀਤ ''ਚਾਸ਼ਨੀ'' ਰਿਲੀਜ਼

5/1/2019 3:04:07 PM

ਮੁੰਬਈ(ਬਿਊਰੋ)— ਬਾਲੀਵੁੱਡ ਐਕਟਰ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਫਿਲਮ 'ਭਾਰਤ' ਦਾ ਦੂਜਾ ਗੀਤ 'ਚਾਸ਼ਨੀ' ਰਿਲੀਜ਼ ਹੋ ਗਿਆ ਹੈ। ਗੀਤ 'ਚ ਸਲਮਾਨ ਅਤੇ ਕੈਟਰੀਨਾ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਇਸ ਗੀਤ 'ਚ ਸਲਮਾਨ ਜਵਾਨ ਲੁੱਕ 'ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕੈਟਰੀਨਾ ਵੀ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਗੀਤ 'ਚ ਦੋਵਾਂ ਦਾ ਸ਼ਾਨਦਾਰ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਟੀਜ਼ਰ ਨੂੰ ਦੇਖ ਕੇ ਸਾਫ ਪਤਾ ਲੱਗਦਾ ਹੈ ਕਿ ਫੈਨਜ਼ ਲਈ ਇਸ ਗੀਤ 'ਚ ਮਿਠਾਸ ਦਾ ਓਵਰਡੋਜ਼ ਹੈ। ਫਿਲਮ ਦੀ ਗੱਲ ਕਰੀਏ ਤਾਂ 'ਭਾਰਤ' 'ਚ ਸਲਮਾਨ ਦੇ ਕਈ ਰੂਪ ਦੇਖਣ ਨੂੰ ਮਿਲਣਗੇ। ਇਸ ਫਿਲਮ 'ਚ ਕੈਟਰੀਨਾ ਕੈਫ ਤੋਂ ਇਲਾਵਾ ਦਿਸ਼ਾ ਪਾਟਨੀ, ਸੁਨੀਲ ਗਰੋਵਰ, ਜੈਕੀ ਸ਼ਰਾਫ, ਤੱਬੂ ਵਰਗੇ ਸਿਤਾਰੇ ਨਜ਼ਰ ਆਉਣਗੇ। ਫਿਲਮ 'ਭਾਰਤ' 5 ਜੂਨ ਨੂੰ ਈਦ ਦੇ ਮੌਕੇ 'ਤੇ ਰਿਲੀਜ਼ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News