ਪੁਰਾਣੀਆਂ ਯਾਦਾਂ ''ਚ ਗੁਆਚੇ ਰਣਬੀਰ ਤੇ ਰਿਧੀਮਾ, ਬਚਪਨ ਦੀ ਤਸਵੀਰ ਵਾਇਰਲ

5/14/2020 8:02:46 AM

ਮੁੰਬਈ (ਬਿਊਰੋ) — ਬਾਲੀਵੁੱਡ ਦੇ ਕਿਊਟ ਅਤੇ ਚਾਕਲੇਟੀ ਬੁਆਏ ਰਣਬੀਰ ਕਪੂਰ ਦੀ ਇਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਹ ਤਸਵੀਰ ਉਨ੍ਹਾਂ ਦੇ ਬਚਪਨ ਦੀ ਹੈ, ਜਿਸ 'ਚ ਉਹ ਆਪਣੀ ਭੈਣ ਰਿਧੀਮਾ ਕਪੂਰ ਤੇ ਮੰਮੀ ਨੀਤੂ ਸਿੰਘ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਦੋਵੇਂ ਭੈਣ-ਭਰਾ ਬਹੁਤ ਹੀ ਕਿਊਟ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਲੋਕੀ ਇਸ ਤਸਵੀਰ ਨੂੰ ਖੂਬ ਸ਼ੇਅਰ ਕਰ ਰਹੇ ਹਨ।

ਦੱਸ ਦਈਏ ਕਿ 30 ਅਪ੍ਰੈਲ ਦੇ ਦਿਨ ਰਣਬੀਰ ਕਪੂਰ ਦੇ ਪਿਤਾ ਅਤੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਰਿਸ਼ੀ ਕਪੂਰ ਇਸ ਦੁਨੀਆ ਤੋਂ ਰੁਖਸਤ ਹੋ ਗਏ ਸਨ। ਰਿਸ਼ੀ ਕਪੂਰ ਦੀ 13ਵੀਂ 'ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਰਿਸ਼ੀ ਕਪੂਰ ਨੂੰ ਸ਼ਰਧਾਂਜਲੀ ਦਿੱਤੀ। ਰਿਧੀਮਾ ਕਪੂਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੂਜਾ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਆਪਣੇ ਪਿਤਾ ਨੂੰ ਯਾਦ ਕੀਤਾ।

 
 
 
 
 
 
 
 
 
 
 
 
 
 

Love you always Papa ...

A post shared by Riddhima Kapoor Sahni (RKS) (@riddhimakapoorsahniofficial) on May 12, 2020 at 5:24am PDT

ਦੱਸ ਦਈਏ ਰਿਸ਼ੀ ਕਪੂਰ ਕੈਂਸਰ ਵਰਗੀ ਬੀਮਾਰੀ ਤੋਂ ਪੀੜਤ ਸਨ, ਜਿਸਦੇ ਇਲਾਜ ਲਈ ਉਹ ਲੰਡਨ ਵੀ ਗਏ ਸਨ। ਰਿਸ਼ੀ ਕਪੂਰ ਨੇ ਬਤੌਰ ਹੀਰੋ 'ਬੌਬੀ' ਫਿਲਮ ਨਾਲ ਬਾਲੀਵੁੱਡ 'ਚ ਕਦਮ ਰੱਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ਜਿਵੇਂ 'ਚਾਂਦਨੀ', 'ਦੀਵਾਰ', 'ਨਗੀਨਾ', 'ਪ੍ਰੇਮ ਰੋਗ', 'ਕਰਜ਼', 'ਹੀਨਾ' ਵਰਗੀਆਂ ਫਿਲਮਾਂ ਨਾਲ ਦਰਸ਼ਕਾਂ ਮਨੋਰੰਜਨ ਕੀਤਾ ਸੀ।

 
 
 
 
 
 
 
 
 
 
 
 
 
 

Your legacy will live on forever ... We love you 🙏🏻❤️

A post shared by Riddhima Kapoor Sahni (RKS) (@riddhimakapoorsahniofficial) on May 12, 2020 at 6:18am PDTਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News