ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਕੰਬੀਨੇਸ਼ਨ’ ਹੋਇਆ ਰਿਲੀਜ਼
11/18/2019 12:21:12 PM
ਜਲੰਧਰ(ਬਿਊਰੋ)- ਪੰਜਾਬੀ ਗਾਇਕ ਅੰਮ੍ਰਿਤ ਮਾਨ ਇਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ‘ਕੰਬੀਨੇਸ਼ਨ’ ਨਾਲ ਦਰਸ਼ਕਾਂ ਦੇ ਰੂ-ਬੂ-ਰੂ ਹੋ ਚੁੱਕੇ ਹਨ। ‘ਕੰਬੀਨੇਸ਼ਨ’ ਗੀਤ ਚੱਕਵੀਂ ਬੀਟ ਵਾਲਾ ਰੋਮਾਂਟਿਕ ਗੀਤ ਹੈ, ਜਿਸ ਨੂੰ ਅੰਮ੍ਰਿਤ ਮਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਗੀਤ ਦੇ ਬੋਲ ਖੁਦ ਅੰਮ੍ਰਿਤ ਮਾਨ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਡਾਕਟਰ ਜੀਊਸ ਨੇ ਦਿੱਤਾ ਹੈ। ਗੀਤ ਦਾ ਸ਼ਾਨਦਾਰ ਵੀਡੀਓ ਡਾਇਰੈਕਟਰ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਹੰਬਲ ਮਿਊਜ਼ਿਲ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ।
ਗੱਲ ਕਰੀਏ ਅੰਮ੍ਰਿਤ ਮਾਨ ਦੇ ਕੰਮ ਦੀ ਤਾਂ ਉਹ ਪੰਜਾਬੀ ਗੀਤਾਂ ਨਾਲ ਪੰਜਾਬੀ ਫਿਲਮਾਂ ‘ਚ ਕਾਫੀ ਸਰਗਰਮ ਹਨ। ਅੰਮ੍ਰਿਤ ਮਾਨ ਇਸ ਤੋਂ ਪਹਿਲਾਂ ਵੀ ‘ਟਰੈਂਡਿੰਗ ਨੱਖਰਾ’, ‘ਬੰਬ ਜੱਟ’, ‘ਪੈੱਗ ਦੀ ਵਾਸ਼ਨਾ’, ‘ਕਿੰਗ’ ਵਰਗੇ ਸੁਪਰ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
10 hours ago
6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ ਨੇ ਸੁਣਾਈ Good News
