''ਲੌਕ-ਡਾਊਨ'' ਦੌਰਾਨ ਘਰ ''ਚ ਕੈਦ ਹੋਈ ਨੇਹਾ ਧੂਪੀਆ, ਪਤੀ ਤੇ ਧੀ ਨਾਲ ਇੰਝ ਬਿਤਾ ਰਹੀ ਹੈ ਸਮਾਂ (ਵੀਡੀਓ)
4/4/2020 11:47:56 AM

ਜਲੰਧਰ (ਵੈੱਬ ਡੈਸਕ) - ਬਾਲੀਵੁੱਡ ਅਦਾਕਾਰਾ 'ਨੇਹਾ ਧੂਪੀਆ 'ਲੌਕ-ਡਾਊਨ' ਦੌਰਾਨ ਆਪਣੀ ਧੀ ਅਤੇ ਪਤੀ ਅੰਗਦ ਬੇਦੀ ਨਾਲ ਸਮਾਂ ਬਿਤਾ ਰਹੀ ਹੈ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਉਨ੍ਹਾਂ ਦੀ ਧੀ ਮੇਹਰ ਵੀ ਨਜ਼ਰ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਦੇ ਪਤੀ ਅੰਗਦ ਵੀ ਇਨ੍ਹਾਂ ਤਸਵੀਰਾਂ ਵਿਚ ਨਜ਼ਰ ਆ ਰਹੇ ਹਨ। ਨੇਹਾ ਧੂਪੀਆ ਦੀਆਂ ਇਹ ਤਸਵੀਰਾਂ ਬਹੁਤ ਹੀ ਖੂਬਸੂਰਤ ਹਨ। ਅੰਗਦ ਬੇਦੀ ਦੀ ਕੁਝ ਦਿਨ ਪਹਿਲਾ ਹੀ ਪੈਰ ਦੀ ਸਰਜਰੀ ਹੋਈ ਸੀ, ਜਿਸ ਤੋਂ ਬਾਅਦ ਉਹ ਇਨੀ ਦਿਨੀਂ ਅਰਾਮ ਕਰ ਰਹੇ ਹਨ।
MOOD .... #day10 #lockdown #lockdownlove
A post shared by Neha Dhupia (@nehadhupia) on Apr 2, 2020 at 10:43pm PDT
ਦੱਸ ਦੇਈਏ ਕਿ ਨੇਹਾ ਧੂਪੀਆ ਅਤੇ ਅੰਗਦ ਬੇਦੀ ਨੇ ਚੁੱਪ ਚੁਪੀਤੇ ਵਿਆਹ ਕਰਵਾ ਲਿਆ ਸੀ। ਵਿਆਹ ਤੋਂ ਬਾਅਦ ਦੋਹਾਂ ਦੇ ਘਰ ਇਕ ਧੀ ਨੇ ਜਨਮ ਲਿਆ ਸੀ। ਨੇਹਾ ਧੂਪੀਆ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਵਿਚ ਕੰਮ ਕੀਤਾ ਹੈ ਅਤੇ ਹੁਣ ਉਹ ਆਪਣਾ ਖੁਦ ਦਾ ਇਕ ਸ਼ੋਅ ਚਲਾ ਰਹੇ ਹਨ।
ਦੱਸਣਯੋਗ ਹੈ ਕਿ 'ਕੋਰੋਨਾ ਵਾਇਰਸ' ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਹੁਣ ਭਾਰਤ ਵਿਚ ਇਸ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ, ਜਿਸ ਨੂੰ ਦੇਖਦੇ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ 21 ਦਿਨਾਂ ਲਈ 'ਲੌਕ-ਡਾਊਨ' ਕਰਨ ਦੀ ਅਪੀਲ ਕੀਤੀ ਸੀ। ਹੁਣ ਤਕ ਇਸ ਖ਼ਤਰਨਾਕ ਵਾਇਰਸ ਨਾਲ ਲੱਖਾਂ ਲੋਕਾਂ ਨੇ ਆਪਣੀ ਜਾਨ ਗੁਵਾਹ ਲਈ ਹੈ ਅਤੇ ਕਈ ਲੋਕ ਇਸ ਨਾ-ਮੁਰਾਦ ਬਿਮਾਰੀ ਦਾ ਸਾਹਮਣਾ ਕਰ ਰਹੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ