''ਕੋਰੋਨਾ ਸੰਕਟ'' ''ਚ ਜੈਨੀ ਜੌਹਲ ਨੇ ਪ੍ਰਮਾਤਮਾ ਅੱਗੇ ਕੀਤੀ ''ਸਰਬੱਤ ਦੇ ਭਲੇ'' ਦੀ ਅਰਦਾਸ (ਵੀਡੀਓ)
4/1/2020 4:14:24 PM

ਜਲੰਧਰ (ਵੈੱਬ ਡੈਸਕ) - 'ਕੋਰੋਨਾ ਵਾਇਰਸ' ਨੇ ਦੁਨੀਆ ਭਰ ਵਿਚ ਹੁਣ ਤਕ ਵੱਡੀ ਗਿਣਤੀ ਵਿਚ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਵਾਇਰਸ ਨੇ ਭਾਰਤ ਵਿਚ ਵੀ ਆਪਣੇ ਪੈਰ ਪਸਾਰ ਲਏ ਹਨ ਅਤੇ ਕਈ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਮਹਾਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ, ਜਿਸ ਕਾਰਨ ਉਨ੍ਹਾਂ ਨੇ 21ਦਿਨਾਂ ਦਾ 'ਲੌਕ ਡਾਊਨ' ਕੀਤਾ ਹੈ ਤਾਕਿ ਇਸ ਨਾ-ਮੁਰਾਦ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। 'ਲੌਕ ਡਾਊਨ' ਕਾਰਨ ਗਰੀਬ ਤਬਕੇ ਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ, ਜਿਨ੍ਹਾਂ ਦੀ ਮਦਦ ਲਈ ਪੰਜਾਬੀ ਸਿਤਾਰੇ ਲਗਾਤਾਰ ਅੱਗੇ ਆ ਰਹੇ ਹਨ ਪਰ ਇਸ ਭਿਆਨਕ ਵਾਇਰਸ ਤੋਂ ਨਿਜ਼ਾਤ ਦਿਵਾਉਣ ਲਈ ਲੋਕ ਪ੍ਰਮਾਤਮਾ ਅੱਗੇ ਅਰਦਾਸਾਂ ਵੀ ਕਰ ਰਹੇ ਹਨ। ਪੰਜਾਬੀ ਗਾਇਕਾ ਜੈਨੀ ਜੌਹਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਨਵੇਂ ਗੀਤ 'ਇਕ ਅਰਦਾਸ' ਦੇ ਜ਼ਾਰੀਏ ਉਸ ਪ੍ਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਇਸ ਗੀਤ ਦੇ ਬੋਲ ਗੁਰਮੁਖ ਸਿੰਘ ਵੱਲੋਂ ਸਿੰਗਾਰੇ ਗਏ ਹਨ, ਜਿਸ ਦਾ ਮਿਊਜ਼ਿਕ ਵੈਸਟਰਨ ਸਟਾਈਲ ਵੱਲੋਂ ਤਿਆਰ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਗੀਤ ਨੂੰ ਜੈਨੀ ਜੌਹਲ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਇਸ ਗੀਤ ਨੂੰ ਆਪਣੇ ਯੂਟਿਊਬ ਚੈਨਲ 'ਤੇ ਵੀ ਰਿਲੀਜ਼ ਕੀਤਾ ਹੈ। ਇਸ ਗੀਤ ਵਿਚ ਉਹ 'ਕੋਰੋਨਾ ਵਾਇਰਸ' ਕਾਰਨ ਹੋ ਰਹੇ ਜਾਨੀ ਨੁਕਸਾਨ ਨੂੰ ਬਿਆਨ ਕਰ ਰਹੀ ਹੈ ਅਤੇ ਇਸ ਪ੍ਰਕੋਪੀ ਨੂੰ ਇਸ ਸੰਸਾਰ ਤੋਂ ਦੂਰ ਕਰਨ ਦੀ ਅਰਦਾਸ ਪ੍ਰਮਾਤਮਾ ਕੋਲ ਕਰ ਰਹੀ ਹੈ। ਇਸ ਤੋਂ ਪਹਿਲਾਂ ਜੈਨੀ ਜੌਹਲ ਪੰਜਾਬੀ ਸੰਗੀਤ ਜਗਤ ਦੀ ਝੋਲੀ ਵਿਚ ਕਈ ਗੀਤ ਪਾ ਚੁੱਕੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ