ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਸੁਨੰਦਾ ਸ਼ਰਮਾ, ਵੰਡਿਆ ਲੋਕਾਂ ਨੂੰ ਖਾਣਾ (ਵੀਡੀਓ)
4/4/2020 7:50:59 AM

ਜਲੰਧਰ (ਵੈੱਬ ਡੈਸਕ) - ਇੰਨੀਂ ਦਿਨੀਂ 'ਕੋਰੋਨਾ ਵਾਇਰਸ' ਨਾਲ ਪੂਰਾ ਭਾਰਤ ਲੜ ਰਿਹਾ ਹੈ, ਜਿਸ ਦੇ ਚਲਦਿਆਂ ਪੂਰੇ ਦੇਸ਼ ਨੂੰ 21 ਦਿਨਾਂ ਲਈ 'ਲੌਕ ਡਾਊਨ' ਕੀਤਾ ਗਿਆ ਹੈ। ਅਜਿਹੇ ਵਿਚ ਬੇਵਜ੍ਹਾ ਘਰ ਤੋਂ ਨਿਕਲਣ 'ਤੇ ਪਾਬੰਧੀ ਹੈ। ਉਥੇ ਹੀ 'ਲੌਕ ਡਾਊਨ' ਸਿੱਧਾ ਅਸਰ ਲੋਕਾਂ ਦੇ ਕੰਮਾਂ 'ਤੇ ਪੈ ਰਿਹਾ ਹੈ। ਅਜਿਹੇ ਵਿਚ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ 'ਕੋਰੋਨਾ ਵਾਇਰਸ' ਦੀ ਮਾਰ ਚੱਲ ਰਹੇ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ, ਜਿਸ ਵਿਚ ਪੰਜਾਬੀ ਫਿਲਮ ਇੰਡਸਟਰੀ ਦੇ ਸਿਤਾਰੇ ਵੀ ਸ਼ਾਮਿਲ ਹਨ। ਹਾਲ ਹੀ ਵਿਚ ਪੰਜਾਬੀ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਦੀਆਂ ਕੁਝ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਹ ਲੋੜਵੰਦ ਪਰਿਵਾਰਾਂ ਤੇ ਗਰੀਬਾਂ ਨੂੰ ਖਾਣਾ ਵੰਡ ਦੀ ਨਜ਼ਰ ਆ ਰਹੀ ਹੈ।ਇਸ ਤੋਂ ਪਹਿਲਾ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਆਪਣੇ ਆਲੇ-ਦੁਆਲੇ ਦੇ ਪਿੰਡਾਂ ਵਿਚ ਰਾਸ਼ਨ ਵੰਡ ਚੁੱਕੇ ਹਨ।
ਦੱਸਣਯੋਗ ਹੈ ਕਿ 'ਕੋਰੋਨਾ ਵਾਇਰਸ' ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਹੁਣ ਭਾਰਤ ਵਿਚ ਇਸ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ, ਜਿਸ ਨੂੰ ਦੇਖਦੇ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ 21 ਦਿਨਾਂ ਲਈ 'ਲੌਕ-ਡਾਊਨ' ਕਰਨ ਦੀ ਅਪੀਲ ਕੀਤੀ ਸੀ। ਹੁਣ ਤਕ ਇਸ ਖ਼ਤਰਨਾਕ ਵਾਇਰਸ ਨਾਲ ਲੱਖਾਂ ਲੋਕਾਂ ਨੇ ਆਪਣੀ ਜਾਨ ਗੁਵਾਹ ਲਈ ਹੈ ਅਤੇ ਕਈ ਲੋਕ ਇਸ ਨਾ-ਮੁਰਾਦ ਬਿਮਾਰੀ ਦਾ ਸਾਹਮਣਾ ਕਰ ਰਹੇ ਹਨ। ਲੋਕ ਆਪਣੇ ਹੀ ਘਰਾਂ ਵਿਚ ਕੈਦ ਹੋ ਕੇ ਰਹਿ ਗਏ ਹਨ ਕਿਉਂਕਿ ਇਸ ਬਿਮਾਰੀ ਦਾ ਕੋਈ ਪੁਖਤਾ ਇਲਾਜ਼ ਨਹੀਂ ਮਿਲਿਆ ਹੈ। 'ਲੌਕ-ਡਾਊਨ' ਕਾਰਨ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਗਰੀਬ ਤਬਕੇ ਦੇ ਲੋਕਾਂ ਨੂੰ ਆਪਣੀ ਰੋਜ਼ੀ-ਰੋਟੀ ਦੀ ਚਿੰਤਾ ਸਤਾਉਣ ਲੱਗੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ