ਭਾਵੁਕ ਕਰ ਦੇਵੇਗਾ ਰੁਪਿੰਦਰ ਹਾਂਡਾ ਦਾ ਧਾਰਮਿਕ ਗੀਤ ''ਦਾਦੀ ਦੇ ਲਾਲ'' (ਵੀਡੀਓ)
12/26/2018 4:06:21 PM
ਜਲੰਧਰ (ਬਿਊਰੋ)— ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦਾ ਧਾਰਮਿਕ ਗੀਤ 'ਦਾਦੀ ਦੇ ਲਾਲ' ਰਿਲੀਜ਼ ਹੋਇਆ ਹੈ। ਇਸ ਧਾਰਮਿਕ ਗੀਤ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਿਹ ਸਿੰਘ ਦਾ ਇਤਿਹਾਸ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ।
ਗੀਤ ਨੂੰ ਰੁਪਿੰਦਰ ਹਾਂਡਾ ਨੇ ਆਪਣੀ ਖੂਬਸੂਰਤ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦਾ ਮਿਊਜ਼ਿਕ ਜੇ. ਬੀ. ਨੇ ਦਿੱਤਾ ਹੈ ਤੇ ਗੀਤ ਦੇ ਬੋਲ ਦੀਪਾ ਬੰਡਾਲਾ ਨੇ ਲਿਖੇ ਹਨ। 'ਦਾਦੀ ਦੇ ਲਾਲ' ਗੀਤ ਸਾਗਾ ਮਿਊਜ਼ਿਕ ਦੇ ਯੂਟਿਊਬ ਚੈਨਲ ਸਾਗਾ ਹਿੱਟਸ 'ਤੇ ਰਿਲੀਜ਼ ਹੋਇਆ ਹੈ, ਜਿਸ ਨੂੰ ਖੂਬ ਸਰਾਹਿਆ ਜਾ ਰਿਹਾ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ