ਅਜੇ ਦੇਵਗਨ ਦੀ ਫਿਲਮ ''ਦੇ ਦੇ ਪਿਆਰ ਦੇ'' ਦਾ ''ਮੁੱਖੜਾ ਵੇਖ ਕੇ'' ਹੋਇਆ ਰਿਲੀਜ਼

5/10/2019 4:10:17 PM

ਮੁੰਬਈ(ਬਿਊਰੋ)— ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਫਿਲਮ 'ਦੇ ਦੇ ਪਿਆਰ ਦੇ' ਦਾ ਨਵਾਂ ਗੀਤ 'ਮੁੱਖੜਾ ਵੇਖ ਕੇ' ਰਿਲੀਜ਼ ਹੋ ਗਿਆ ਹੈ। ਗੀਤ 'ਚ ਅਜੇ, ਤੱਬੂ ਅਤੇ ਰਕੁਲ ਪ੍ਰੀਤ ਸਿੰਘ ਦਾ ਜ਼ਬਰਦਸਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਗੀਤ 'ਚ ਅਜੇ ਦੇਵਗਨ ਰਕੁਲ ਪ੍ਰੀਤ ਸਿੰਘ ਨਾਲ ਰੋਮਾਂਸ ਕਰਦੇ ਦਿਖਾਈ ਦੇ ਰਹੇ ਹਨ। 'ਮੁੱਖੜਾ ਵੇਖ ਕੇ' ਇਕ ਡਾਂਸ ਗੀਤ ਹੈ। ਇਸ ਗੀਤ 'ਚ ਪੰਜਾਬੀ ਤੜਕਾ ਲਗਾਇਆ ਗਿਆ ਹੈ।

ਕੁਝ ਘੰਟੇ ਪਹਿਲਾਂ ਰਿਲੀਜ਼ ਹੋਏ ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦੀ ਗੱਲ ਕਰੀਏ ਤਾਂ 'ਦੇ ਦੇ ਪਿਆਰ ਦੇ' ਰਾਹੀਂ ਅਜੇ ਦੇਵਗਨ, ਰਕੁਲ ਨਾਲ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ। ਇਹ ਫਿਲਮ 17 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫਿਲਮ ਦੇ ਟਰੇਲਰ ਨੂੰ ਵੀ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News