ਕੀ ਦੀਪਿਕਾ ਦੇ ਘਰ ਗੂੰਜਣ ਵਾਲੀਆਂ ਨੇ ''ਨੰਨ੍ਹੇ ਮਹਿਮਾਨ'' ਦੀਆਂ ਕਿਲਕਾਰੀਆਂ?

5/8/2019 2:39:33 PM

ਮੁੰਬਈ (ਬਿਊਰੋ) — ਬਾਲੀਵੁੱਡ ਤੇ ਹਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਤੇ ਦੀਪਿਕਾ ਪਾਦੂਕੋਣ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ 'ਮੇਟ ਗਾਲਾ 2019' ਦੀਆਂ ਕੁਝ ਤਸਵੀਰਾਂ ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬਾਕੀ ਬਾਲੀਵੁੱਡ ਸੈਲੀਬਿਟੀਜ਼ ਵੀ ਨਜ਼ਰ ਆ ਰਹੇ ਹਨ।

PunjabKesari

ਉਥੇ ਹੀ ਇਕ ਤਸਵੀਰ 'ਚ ਦੀਪਿਕਾ ਪਾਦੂਕੋਣ ਵੀ ਨਾਲ ਖੜ੍ਹੀ ਨਜ਼ਰ ਆ ਰਹੀ ਹੈ। ਸਾਹਮਣੇ ਆਈਆਂ ਤਸਵੀਰਾਂ 'ਚ ਦੀਪਿਕਾ ਨੇ ਪੀਲੇ ਰੰਗ ਦੀ ਮੈਕਸੀ ਡਰੈੱਸ 'ਚ ਨਜ਼ਰ ਆ ਰਹੀ ਹੈ।

PunjabKesari

ਦੀਪਿਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਸੋਸ਼ਲ ਮੀਡੀਆ 'ਤੇ ਖਬਰਾਂ ਵਾਇਰਲ ਹੋ ਰਹੀਆਂ ਹਨ ਕਿ ਉਹ ਪ੍ਰੈਗਨੈਂਟ ਹੈ। ਪ੍ਰਿਯੰਕਾ ਵਲੋਂ ਸ਼ੇਅਕ ਕੀਤੀਆਂ ਤਸਵੀਰਾਂ 'ਤੇ ਦੀਪਿਕਾ ਦੀ ਪ੍ਰੈਗਨੈਂਸੀ ਨੂੰ ਲੈ ਕੇ ਫੈਨਜ਼ ਵੱਖ-ਵੱਖ ਤਰ੍ਹਾਂ ਦੇ ਕੁਮੈਂਟਸ ਕਰ ਰਹੇ ਹਨ।

PunjabKesari
ਦੱਸਣਯੋਗ ਹੈ ਕਿ ਦੀਪਿਕਾ ਪਾਦੂਕੋਣ ਆਖਰੀ ਵਾਰ ਸੰਜੇ ਲੀਲਾ ਭੰਸਾਲੀ ਦੀ ਫਿਲਮ 'ਪਦਮਾਵਤ' 'ਚ ਨਜ਼ਰ ਆਈ ਸੀ। ਅਦਾਕਾਰਾ ਇਨ੍ਹੀਂ ਦਿਨੀਂ ਮੇਘਨਾ ਗੁਲਜਾਰ ਦੀ ਫਿਲਮ 'ਛਪਾਕ' ਦੀ ਸ਼ੂਟਿੰਗ 'ਚ ਰੁੱਝੀ ਚੱਲ ਰਹੀ ਹੈ।

PunjabKesari

ਇਸ ਫਿਲਮ 'ਚ ਉਹ ਐਸਿਡ ਅਟੈਕ ਸਰਵਈਵਰ ਲਕਸ਼ਮੀ ਅਗਰਵਾਲ ਦੀ ਭੂਮਿਕਾ ਨਿਭਾ ਰਹੀ ਹੈ। ਫਿਲਮ 'ਚ ਉਸ ਦੇ ਕਿਰਦਾਰ ਦਾ ਨਾਂ 'ਮਾਲਤੀ' ਹੈ। 
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News