ਦੀਪਿਕਾ ਨੂੰ ਚੜ੍ਹਿਆ ਬਾਸਕਟਬਾਲ ਦਾ ਬੁਖਾਰ, ਵੀਡੀਓ ਵਾਇਰਲ

5/2/2019 9:49:27 AM

ਮੁੰਬਈ(ਬਿਊਰੋ)— ਦੀਪਿਕਾ ਪਾਦੁਕੋਣ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਛਪਾਕ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਹਾਲ ਹੀ 'ਚ ਉਨ੍ਹਾਂ ਦਾ ਇਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਉਨ੍ਹਾਂ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਜਿਸ 'ਚ ਉਹ ਬਾਕਸਟਬਾਲ ਖੇਡਦੀ ਨਜ਼ਰ ਆ ਰਹੀ ਹੈ।

 
 
 
 
 
 
 
 
 
 
 
 
 
 

all work and no play.........you get the drift!👊🏽🏀⛹🏽‍♀️

A post shared by Deepika Padukone (@deepikapadukone) on Apr 30, 2019 at 3:38am PDT


ਉਂਝ ਦੱਸ ਦਈਏ ਕਿ ਦੀਪਿਕਾ ਬਾਸਕਟਬਾਲ ਕੋਰਟ 'ਚ ਇਕੱਲੇ ਹੀ ਖੇਡਦੀ ਨਜ਼ਰ ਆ ਰਹੀ ਹੈ। ਇਸ ਨੂੰ ਸਲੋ ਮੋਸ਼ਨ 'ਚ ਸ਼ੂਟ ਕੀਤਾ ਗਿਆ ਹੈ। ਵੀਡੀਓ ਦਾ ਕੈਪਸ਼ਨ ਵੀ ਸ਼ੇਅਰ ਕੀਤਾ ਗਿਆ ਹੈ।ਇਸ ਨੂੰ ਇੰਸਟਾਗ੍ਰਾਮ 'ਤੇ ਹੁਣ ਤਕ 30 ਲੱਖ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ ਤੇ 5000 ਤੋਂ ਜ਼ਿਆਦਾ ਲੋਕ ਕੁਮੈਂਟਾਂ 'ਚ ਦੀਪਿਕਾ ਦੀ ਫਿੱਟਨੈਸ ਤੇ ਸਪੋਰਟ ਸਕਿੱਲ ਦੀ ਤਾਰੀਫ ਕਰ ਚੁੱਕੇ ਹਨ। ਜੇਕਰ ਦੀਪਿਕਾ ਦੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਵਿਆਹ ਤੋਂ ਬਾਅਦ ਦੀਪਿਕਾ ਜਲਦ ਹੀ ਫਿਲਮ 'ਛਪਾਕ' 'ਚ ਨਜ਼ਰ ਆਉਣ ਵਾਲੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News