ਦੇਖੋ ਕਿਸ ਕਦਰ ''ਉਸਤਾਦ ਲਾਲ ਚੰਦ ਯਮਲਾ ਜੱਟ'' ਦੇ ਰੰਗ ''ਚ ਰੰਗੇ ਦਿਲਜੀਤ ਦੋਸਾਂਝ (ਵੀਡੀਓ)
11/21/2019 4:17:35 PM
ਜਲੰਧਰ (ਬਿਊਰੋ) — ਉਸਤਾਦ ਲਾਲ ਚੰਦ ਯਮਲਾ ਜੱਟ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਗੀਤ ਯਾਦਗਾਰ ਹੋ ਨਿੱਬੜੇ ਹਨ। ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਉਨ੍ਹਾਂ ਦੇ ਗੀਤ ਗੁਣਗੁਣਾਉਂਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ, ਜਿਨ੍ਹਾਂ ਦੀਆਂ ਵੀਡੀਓ ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਲਾਲ ਚੰਦ ਯਮਲਾ ਜੱਟ ਦਾ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।“ਇਸ ਗੀਤ ਦਾ ਨਾਂ 'ਜਵਾਨੀ ਮੇਰੀ ਰੰਗਲੀ ਚੋਂ ਉੱਡੀ ਜਾਵੇ ਨੂਰ ਵੇ' ਹੈ, ਜਿਸ ਨੂੰ ਉਨ੍ਹਾਂ ਨੇ ਆਪਣੇ ਸਾਥੀ ਕਲਾਕਾਰਾਂ ਨਾਲ ਗਾਇਆ ਹੈ। ਇਸ ਗੀਤ ਨੂੰ ਉਹ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਅੰਦਾਜ਼ 'ਚ ਹੀ ਗਾ ਰਹੇ ਹਨ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਗੁੱਡ ਨਿਊਜ਼' ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਦੀ ਇਸ ਫਿਲਮ ਦਾ ਟਰੇਲਰ ਬੀਤੇ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਫਿਲਮ 'ਚ ਉਨ੍ਹਾਂ ਨਾਲ ਅਕਸ਼ੇ ਕੁਮਾਰ, ਕਰੀਨਾ ਕਪੂਰ ਸਮੇਤ ਕਈ ਕਲਾਕਾਰ ਨਜ਼ਰ ਆਉਣਗੇ। ਇਹ ਫਿਲਮ 27 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
''Netflix'' ''ਤੇ ਆ ਰਹੀ ''ਧੁਰੰਧਰ'' ! ਰਣਵੀਰ ਦੀ ਫਿਲਮ ਲਈ ਦਿੱਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਰਕਮ
