ਸਨੈਪਚੈਟ ਨੇ ਕੀਤੀ ਦਿਲਜੀਤ ਦੋਸਾਂਝ ਨਾਲ ਗੜਬੜ, ਵੀਡੀਓ ਵਾਇਰਲ

11/23/2019 1:02:58 PM

ਜਲੰਧਰ (ਬਿਊਰੋ) — ਪਾਲੀਵੁੱਡ ਅਦਾਕਾਰ ਤੇ ਪੰਜਾਬੀ ਸੰਗੀਤ ਜਗਤ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ 'ਤੇ ਹਾਲ ਹੀ 'ਚ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਦਿਲਜੀਤ ਸਨੈਪਚੈਟ 'ਤੇ ਆਪਣੇ ਚਿਹਰੇ ਦੇ ਕਈ ਰੂਪ ਬਦਲਦੇ ਹੋਏ ਨਜ਼ਰ ਆ ਰਹੇ ਹਨ। ਦਿਲਜੀਤ ਦੋਸਾਂਝ ਕਦੇ ਕਲੀਨਸ਼ੇਵ ਅਤੇ ਕਦੇ ਅੱਧਖੜ ਰੂਪ ਬਣਾ ਰਹੇ ਹਨ ਅਤੇ ਇਸ ਵੀਡੀਓ 'ਚ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਮੇਰੇ ਨਾਲ ਗੜਬੜ ਨਾ ਕਰੋ ਸਨੈਪਚੈਟ। ਇਸ ਵੀਡੀਓ ਨੂੰ ਅਦਾਕਾਰਾ ਮੈਂਡੀ ਤੱਖਰ ਨੇ ਵੀ ਪਸੰਦ ਕੀਤਾ ਹੈ।

 
 
 
 
 
 
 
 
 
 
 
 
 
 

Effin..DONT Mess With me SNAPCHAT 👶🏽 DOSANJHANWALA WITH HEAVYWEIGHT ENGLISH #diljitdosanjh #diljit #snapchat👻 #bangalore

A post shared by DILJIT DOSANJH (@diljitdosanjh) on Nov 22, 2019 at 7:58am PST


ਦੱਸ ਦਈਏ ਕਿ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਦਾ ਇਹ ਵੀਡੀਓ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ। ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ 'ਗੁੱਡ ਨਿਊਜ਼' ਨੂੰ ਲੈ ਕੇ ਚਰਚਾ 'ਚ ਹਨ। ਬੀਤੇ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ। ਇਸ ਫਿਲਮ 'ਚ ਦਿਲਜੀਤ ਦੋਸਾਂਝ ਨਾਲ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ, ਕਰੀਨਾ ਕਪੂਰ ਖਾਨ ਸਮੇਤ ਕਈ ਹੋਰ ਬਾਲੀਵੁੱਡ ਸਿਤਾਰੇ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News