ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰ ਦਾ ਪ੍ਰਸ਼ੰਸਕਾਂ ਨੂੰ ਖਾਸ ਤੋਹਫਾ, ਜਲਦ ‘ਜੋੜੀ’ ਦੇ ਟਰੇਲਰ ਨਾਲ ਹੋਣਗੇ ਰੁਬਰੂ
6/1/2020 9:18:10 AM

ਜਲੰਧਰ (ਬਿਊਰੋ) — ਪੰਜਾਬੀ ਫਿਲਮ ਅਤੇ ਸੰਗੀਤ ਉਦਯੋਗ ਦੇ ਪ੍ਰਸਿੱਧ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਪ੍ਰਸ਼ੰਸਕਾਂ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰ ਸਾਂਝੀ ਕਰਦਿਆਂ ਕੈਪਸ਼ਨ 'ਚ ਲਿਖਿਆ ਹੈ, ''ਜੋੜੀ #JODI ਇੰਤਜ਼ਾਰ ਨਹੀਂ ਹੋ ਰਿਹਾ। ਸੱਚੀ…ਤੁਸੀਂ ਕਦੋਂ ਦੇਖਣੀ ਹੈ ਇਹ ਫਿਲਮ। @amberdeepsingh ਭਾਜੀ ਧੰਨਵਾਦ ਇਸ ਫਿਲਮ ਲਈ@nimratkhairaofficial @amrindergill ਵੀਰਾ @karajgill ਭਾਜੀ।'' ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਇਸ ਪੋਸਟ 'ਤੇ ਪੰਜਾਬੀ ਕਲਾਕਾਰਾਂ ਅਤੇ ਪ੍ਰਸ਼ੰਸਕ ਕੁਮੈਂਟਸ ਕਰਕੇ ਵਧਾਈਆਂ ਦੇ ਰਹੇ ਹਨ, ਜਿਸ ਤੋਂ ਬਾਅਦ ਦਰਸ਼ਕ ਬੜੀ ਬੇਸਬਰੀ ਨਾਲ ਇਸ ਫਿਲਮ ਦੀ ਉਡੀਕ ਕਰ ਰਹੇ ਹਨ। ਇਸੇ ਤਰ੍ਹਾਂ ਪੰਜਾਬੀ ਗਾਇਕਾ ਨਿਮਰਤ ਖਹਿਰਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫਿਲਮ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਦਿਲਜੀਤ ਦੋਸਾਂਝ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
ਇਸ ਤੋਂ ਇਲਾਵਾ ਫਿਲਮ ਦੇ ਡਾਇਰੈਕਟਰ ਅੰਬਰਦੀਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਰਸ਼ਕਾਂ ਨੂੰ ਦੱਸਿਆ ਹੈ ਕਿ 'ਜੋੜੀ' ਫਿਲਮ ਦਾ ਟਰੇਲਰ ਤਿਆਰ ਹੋ ਰਿਹਾ ਹੈ ਅਤੇ ਬਹੁਤ ਜਲਦ ਦਰਸ਼ਕਾਂ ਦੇ ਸਨਮੁਖ ਹੋਣ ਵਾਲਾ ਹੈ। 'ਜੋੜੀ' ਫਿਲਮ 'ਚ ਮੁੱਖ ਕਿਰਦਾਰ 'ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਨਜ਼ਰ ਆਉਣਗੇ। ਇਸ ਫਿਲਮ ਦੀ ਕਹਾਣੀ ਅੰਬਰਦੀਪ ਸਿੰਘ ਵੱਲੋਂ ਲਿਖੀ ਗਈ ਹੈ ਅਤੇ ਉਨ੍ਹਾਂ ਦੇ ਨਿਰਦੇਸ਼ਨ 'ਚ ਹੀ ਇਸ ਫਿਲਮ ਨੂੰ ਤਿਆਰ ਕੀਤਾ ਗਿਆ ਹੈ। ਇਹ ਫਿਲਮ 'ਰਿਦਮ ਬੁਆਏਜ਼' ਅਤੇ ਦਿਲਜੀਤ ਦੋਸਾਂਝ ਦੀ ਆਪਣੇ ਪ੍ਰੋਡਕਸ਼ਨ 'ਚ ਤਿਆਰ ਕੀਤੀ ਗਈ ਹੈ। ਫਿਲਮ ਦੇ ਪ੍ਰੋਡਿਊਸਰ ਪੰਜਾਬੀ ਉਦਯੋਗ 'ਚ ਉੱਚਾ ਰੁਤਬਾ ਰੱਖਣ ਵਾਲੇ ਕਲਾਕਾਰ ਅਮਰਿੰਦਰ ਗਿੱਲ, ਦਿਲਜੀਤ ਦੋਸਾਂਝ ਅਤੇ ਕਾਰਜ ਗਿੱਲ ਕਰ ਰਹੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ