ਵਿਵਾਦ ਵਧਣ ਤੋਂ ਬਾਅਦ ਦਿਲਪ੍ਰੀਤ ਢਿੱਲੋਂ ਨੇ ਸਾਂਝੀਆਂ ਕੀਤੀਆਂ ਅੰਬਰ ਦੀਆਂ ਇਹ ਤਸਵੀਰਾਂ
6/4/2020 11:15:44 AM

ਜਲੰਧਰ (ਬਿਊਰੋ)— ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਦਾ ਵਿਵਾਦ ਸੋਸ਼ਲ ਮੀਡੀਆ 'ਤੇ ਦਿਨੋਂ-ਦਿਨ ਵਧ ਰਿਹਾ ਹੈ। ਬੀਤੇ ਕੁਝ ਦਿਨ ਪਹਿਲਾਂ ਦਿਲਪ੍ਰੀਤ ਢਿੱਲੋਂ ਨੇ ਆਪਣੇ 'ਤੇ ਲੱਗੇ ਇਲਜ਼ਾਮਾਂ ਦੀ ਸਫਾਈ ਦਿੰਦਿਆਂ ਲਾਈਵ ਹੋਏ ਸਨ, ਜਿਸ 'ਚ ਉਨ੍ਹਾਂ ਨੇ ਆਪਣਾ ਪੱਖ ਰੱਖਿਆ ਸੀ। ਇਸ ਤੋਂ ਬਾਅਦ ਬੀਤੇ ਦਿਨੀਂ ਅੰਬਰ ਧਾਲੀਵਾਲ ਵੀ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿਲਪ੍ਰੀਤ ਢਿੱਲੋਂ ਦੇ ਉਲਟ ਗੱਲਾਂ ਰੱਖੀਆਂ ਤੇ ਕਈ ਹੈਰਾਨੀਜਨਕ ਖੁਲਾਸੇ ਕੀਤੇ।
Jatt di pasand aa eda thodi kite jaan dayun ❤❤❤❤❤
A post shared by Dilpreet Dhillon (@dilpreetdhillon1) on Jun 2, 2020 at 11:48am PDT
ਦਿਲਪ੍ਰੀਤ ਤੇ ਅੰਬਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਪੰਜਾਬੀ ਕਲਾਕਾਰ ਦੋਵਾਂ ਨੂੰ ਇਕੱਠਿਆਂ ਦੇਖਣ ਲਈ ਕਈ ਪੋਸਟਾਂ ਸਾਂਝੀਆਂ ਕਰ ਰਹੇ ਹਨ। ਦਿਲਪ੍ਰੀਤ ਜਿਥੇ ਕਹਿ ਰਹੇ ਹਨ ਕਿ ਉਹ ਅੰਬਰ ਦੀ ਉਡੀਕ ਕਰਨਗੇ ਤੇ ਉਹ ਚਾਹੁੰਦੇ ਹਨ ਕਿ ਅੰਬਰ ਮੇਰੇ ਕੋਲ ਵਾਪਸ ਆ ਜਾਵੇ, ਉਥੇ ਅੰਬਰ ਦਾ ਕਹਿਣਾ ਹੈ ਕਿ ਉਹ ਕਦੇ ਦਿਲਪ੍ਰੀਤ ਕੋਲ ਵਾਪਸ ਨਹੀਂ ਆਉਣਾ ਚਾਹੁੰਦੀ। ਹਾਲ ਹੀ 'ਚ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਅੰਬਲ ਧਾਲੀਵਾਲ ਦੀਆਂ ਕੁਝ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ 'ਚ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਵਲੋਂ ਸਾਂਝੀਆਂ ਕੀਤੀਆਂ ਵੀਡੀਓਜ਼ ਅਤੇ ਤਸਵੀਰਾਂ ਪੁਰਾਣੀਆਂ ਹਨ, ਜਿਨ੍ਹਾਂ ਨੂੰ ਉਹ ਅੰਬਰ ਦੀ ਯਾਦ 'ਚ ਸਾਂਝੀਆਂ ਕਰ ਰਹੇ ਹਨ। ਖਬਰਾਂ ਮੁਤਾਬਕ, ਦਿਲਪ੍ਰੀਤ ਢਿੱਲੋਂ ਨੇ ਹਾਲ ਹੀ 'ਚ ਇੱਕ ਸਟੋਰੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸੀ ਜਿੱਥੇ ਉਸ ਨੇ ਦੱਸਿਆ ਕਿ ਹਰ ਰਿਸ਼ਤੇ ਦੀਆਂ ਆਪਣੀਆਂ ਸਮੱਸਿਆਵਾਂ ਤੇ ਗਲਤ-ਫਹਿਮੀਆਂ ਹੁੰਦੀਆਂ ਹਨ। ਦਿਲਪ੍ਰੀਤ ਨੇ ਇਹ ਵੀ ਲਿਖਿਆ ਕਿ 'ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਨੂੰ ਨਿੱਜੀ ਮਾਮਲੇ 'ਚ ਰਹਿਣ ਦਿੱਤਾ ਜਾਵੇ।'”
ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਬੀਤੇ ਦਿਨੀਂ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਦੇ ਵਿਆਹ ਦੀ ਇਕ ਪੁਰਾਣੀ ਵੀਡੀਓ ਖੂਬ ਵਾਇਰਲ ਹੋਈ। ਇਹ ਵੀਡੀਓ 'ਦਾਸ ਮੀਡੀਆ ਵਰਕਸ' ਦੇ ਯੂਟਿਊਬ ਚੈਨਲ ਦੀ ਹੈ, ਜਿਨ੍ਹਾਂ ਨੇ ਦਿਲਪ੍ਰੀਤ ਤੇ ਅੰਬਰ ਦੇ ਵਿਆਹ ਨੂੰ ਕਵਰ ਕੀਤਾ। ਇਸ ਵੀਡੀਓ 'ਚ ਅੰਬਰ ਕਹਿ ਰਹੀ ਹੈ ਕਿ ਉਹ ਉਸ ਦੇ ਪਰਿਵਾਰ ਦੀ ਇੱਜ਼ਤ ਕਰਦਾ ਹੈ ਤੇ ਉਹ ਦਿਲਪ੍ਰੀਤ ਨੂੰ ਕਦੇ ਛੱਡ ਨਹੀਂ ਸਕਦੀ। ਦੂਜੇ ਪਾਸੇ ਦਿਲਪ੍ਰੀਤ ਕਹਿੰਦੇ ਹਨ ਕਿ ਅੰਬਰ ਮੇਰੇ ਘਰਦਿਆਂ ਤੇ ਮੇਰੀ ਬਹੁਤ ਇੱਜ਼ਤ ਕਰਦੀ ਹੈ ਤੇ ਮੈਂ ਉਸ ਨੂੰ ਹਮੇਸ਼ਾ ਖੁਸ਼ ਰੱਖਾਂਗਾ। ਖਬਰ ਨਾਲ ਦਿੱਤੇ ਵੀਡੀਓ ਲਿੰਕ 'ਤੇ ਕਲਿਕ ਕਰਕੇ ਤੁਸੀਂ ਦੋਵਾਂ ਦੇ ਵਿਆਹ ਦੀ ਵੀਡੀਓ ਨੂੰ ਦੇਖ ਸਕਦੇ ਹੋ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ