ਪਤਨੀ ਵਲੋਂ ਲਾਏ ਦੋਸ਼ਾਂ 'ਤੇ ਦਿਲਪ੍ਰੀਤ ਢਿੱਲੋਂ ਨੇ ਤੋੜੀ ਚੁੱਪੀ, ਦੱਸਿਆ ਪੂਰਾ ਸੱਚ (ਵੀਡੀਓ)

6/2/2020 12:32:49 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੇ ਪਹਿਲੀ ਵਾਰ ਅੰਬਰ ਧਾਲੀਵਾਲ ਅਤੇ ਆਪਣੇ ਰਿਸ਼ਤੇ ਨੂੰ ਲੈ ਕੇ ਲਾਈਵ ਗੱਲਬਾਤ ਕੀਤੀ। ਤਲਾਕ ਦੀਆਂ ਖਬਰਾਂ ਤੋਂ ਬਾਅਦ ਪਹਿਲੀ ਵਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਤੇ ਅੰਬਰ ਦੇ ਰਿਸ਼ਤੇ ਨੂੰ ਕਿਹਾ ਹੈ ਕਿ, ''ਕਿਸੇ ਨੂੰ ਕੋਈ ਹੱਕ ਨਹੀਂ ਮੇਰੇ ਪਰਿਵਾਰਕ ਮਾਮਲਿਆਂ 'ਚ ਦਾਖਲ ਅੰਦਾਜ਼ੀ ਕਰਨ ਦਾ। ਮੈਂ ਕੱਲ੍ਹ ਦਾ ਹਰ ਸੋਸ਼ਲ ਸਾਈਟ 'ਤੇ ਇਹੀ ਪੋਸਟ ਕਰ ਰਿਹਾ ਹਾਂ ਕਿ ਮੇਰੇ ਘਰੇਲੂ ਮਾਮਲੇ 'ਚ ਕੋਈ ਕੁਝ ਨਾ ਬੋਲੇ ਅਤੇ ਨਾ ਹੀ ਕਿਸੇ ਨੂੰ ਬੋਲਣ ਦਾ ਹੱਕ ਹੈ।''

ਦੱਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਅੰਬਰ ਧਾਲੀਵਾਲ ਨੇ ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦੇ ਕਾਫੀ ਸੱਟਾਂ ਲੱਗੀਆਂ ਹੋਈਆਂ ਨਜ਼ਰ ਆ ਰਹੀਆਂ ਸਨ। ਅੰਬਰ ਧਾਲੀਵਾਲ ਦਾ ਕਹਿਣਾ ਹੈ ਕਿ ਮੇਰੇ ਪਤੀ ਦਿਲਪ੍ਰੀਤ ਢਿੱਲੋਂ ਦਾ ਕਾਫੀ ਕੁੜੀਆਂ ਨਾਲ ਅਫੇਅਰ (ਚੱਕਰ) ਸੀ, ਜਿਸ ਕਾਰਨ ਮੈਂ ਉਨ੍ਹਾਂ ਤੋਂ ਤਲਾਕ ਲੈ ਲਿਆ। ਜਦੋਂ ਮੈਨੂੰ ਦਿਲਪ੍ਰੀਤ ਦੇ ਅਫੇਅਰਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੇਰੇ ਨਾਲ ਕਾਫੀ ਕੁੱਟਮਾਰ ਕੀਤੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਦੱਸਣਯੋਗ ਹੈ ਕਿ ਗਾਇਕ ਦਿਲਪ੍ਰੀਤ ਨੇ ਸਾਲ 2018 'ਚ ਅੰਬਰ ਧਾਲੀਵਾਲ ਨਾਲ ਵਿਆਹ ਕਰਵਾਇਆ ਸੀ। ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ 'ਤੇ ਛਾਈਆ ਰਹਿੰਦੀਆ ਸਨ। ਦੋਵੇਂ ਕਈ ਪੰਜਾਬੀ ਗੀਤਾਂ 'ਚ ਵੀ ਇਕੱਠੇ ਅਦਾਕਾਰੀ ਕਰਦੇ ਨਜ਼ਰ ਆ ਚੁੱਕੇ ਹਨ।

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News