ਹੜ੍ਹ ਪੀੜ੍ਹਤਾਂ ਨੂੰ ਜਾਵੇਗਾ ਇਸ ਫਿਲਮ ਦੀ ਕਮਾਈ ਦਾ 20 ਫੀਸਦੀ ਹਿੱਸਾ

8/26/2019 1:46:53 PM

ਜਲੰਧਰ (ਬਿਊਰੋ) - ਵੱਖ-ਵੱਖ ਗੀਤਾਂ ਤੇ ਫਿਲਮਾਂ ਰਾਹੀਂ ਫਿਲਮ ਇੰਡਸਟਰੀ 'ਚ ਪੱਕੇ ਪੈਰੀਂ ਖੜ੍ਹੇ ਹੋਣ ਵਾਲੇ ਅਦਾਕਾਰ ਨਿੰਜਾ ਇਕ ਤੋਂ ਬਾਅਦ ਇਕ ਫਿਲਮਾਂ ਨਾਲ ਆਪਣੇ ਫੈਨਜ਼ ਨੂੰ ਸਰਪ੍ਰਾਈਜ਼ ਦੇਣ ਵਾਲੇ ਹਨ। ਦੱਸ ਦਈਏ ਕਿ ਇਨ੍ਹੀਂ ਦਿਨੀਂ ਪੰਜਾਬ ਦੇ ਕਈ ਇਲਾਕੇ ਹੜ੍ਹ ਨਾਲ ਕਾਫੀ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਮਦਦ ਲਈ ਵੱਖ-ਵੱਖ ਪੰਜਾਬੀ ਕਲਾਕਾਰ ਅੱਗੇ ਆ ਰਹੇ ਹਨ। ਉਥੇ ਹੀ ਆਉਣ ਵਾਲੀ ਪੰਜਾਬੀ ਫਿਲਮ 'ਦੂਰਬੀਨ' ਦੇ ਨਿਰਮਾਤਾ ਜੁਗਰਾਜ ਬੱਲ, ਯਾਦਵਿੰਦਰ ਵਿਰਕ ਅਤੇ ਸੁੱਖਰਾਜ ਰੰਧਾਵਾ ਨੇ ਫਿਲਮ 'ਦੂਰਬੀਨ' ਦੀ ਕਮਾਈ ਦਾ 20 ਫੀਸਦੀ ਹਿੱਸਾ ਹੜ੍ਹ ਪੀੜਤਾਂ ਦੀ ਮਦਦ ਲਈ ਦੇਣ ਦਾ ਐਲਾਨ ਕੀਤਾ।

ਦੱਸਣਯੋਗ ਹੈ ਕਿ ਫਿਲਮ 'ਦੂਰਬੀਨ' 'ਚ ਰੁਪਿੰਦਰ ਰੂਪੀ, ਹੌਬੀ ਧਾਲੀਵਾਲ, ਯੋਗਰਾਜ ਸਿੰਘ, ਕਰਮਜੀਤ ਅਨਮੋਲ, ਗੁਰਪ੍ਰੀਤ ਭੰਗੂ, ਗੁਰਮੀਤ ਸਾਜਨ, ਹਾਰਬੀ ਸੰਘਾ ਅਤੇ ਜੈਸਮੀਨ ਬਾਜਵਾ ਵਰਗੇ ਕਈ ਕਲਾਕਾਰ ਅਹਿਮ ਭੂਮਿਕਾ ਨਿਭਾ ਰਹੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News