ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲਾ : DSP ਜੰਗਸ਼ੇਰ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਹਾਈਕੋਰਟ ਵਲੋਂ ਖਾਰਜ
6/5/2020 4:41:02 PM

ਚੰਡੀਗੜ੍ਹ (ਹਾਂਡਾ) - ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਵਲੋਂ ਪੁਲਸ ਵਾਲਿਆਂ ਸਾਹਮਣੇ ਏ. ਕੇ. 47 ਰਾਈਫਲ ਨਾਲ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਮੂਸੇਵਾਲਾ ਅਤੇ ਪੁਲਸ ਕਰਮਚਾਰੀਆਂ ਖਿਲਾਫ ਕਾਰਵਾਈ ਹੋਈ ਸੀ। ਇਲਾਕੇ ਦੇ ਐੱਸ. ਐੱਚ. ਓ. ਅਤੇ ਡੀ. ਐੱਸ. ਪੀ. ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਹਾਈਕੋਰਟ 'ਚ ਮਾਮਲਾ ਆਉਣ ਤੋਂ ਬਾਅਦ ਮਾਮਲੇ 'ਚ ਆਰਮਜ਼ ਐਕਟ ਦੀ ਧਾਰਾ ਜੋੜਦਿਆਂ ਪੁਲਸ ਕਰਮਚਾਰੀਆਂ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ 'ਚ ਡੀ. ਐੱਸ. ਪੀ. ਜੰਗਸ਼ੇਰ ਸਿੰਘ ਵਲੋਂ ਹੇਠਲੀ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜੀ ਖਾਰਜ ਹੋਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਹਾਈਕੋਰਟ ਨੇ ਅੱਜ ਖਾਰਜ ਕਰ ਦਿੱਤਾ ਹੈ।
ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲੇ 'ਚ ਬਰਨਾਲਾ ਅਦਾਲਤ 'ਚ ਸੁਣਵਾਈ ਹੋਈ ਸੀ। ਪਰਚੇ 'ਚ ਨਾਮਜਦ 5 ਪੁਲਸ ਮੁਲਾਜ਼ਮਾਂ ਸਮੇਤ ਇੱਕ ਡੀ. ਐੱਸ. ਪੀ. ਦੇ ਬੇਟੇ ਵਲੋਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਵਿਰੋਧੀ ਧਿਰ ਵਲੋਂ ਸੋਸ਼ਲ ਐਕਟਵਿਸਟ ਹਾਈਕੋਰਟ ਦੇ ਵਕੀਲ ਰਵੀ ਜੋਸ਼ੀ ਅਤੇ ਬਰਨਾਲਾ ਦੇ ਵਕੀਲ ਹਰਿੰਦਰਪਾਲ ਸਿੰਘ ਰਾਣੂੰ ਪੇਸ਼ ਹੋਏ ਸਨ। ਇਸ ਦੌਰਾਨ ਦੋਵੇਂ ਧਿਰਾਂ ਦਰਮਿਆਨ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਅੰਤਰਿਮ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਗਈ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ