ਬਲਰਾਜ ਦਾ ਨਵਾਂ ਗੀਤ ‘ਦੁੱਖ’ ਹੋਇਆ ਰਿਲੀਜ਼, ਵੀਡੀਓ

9/9/2019 3:08:51 PM

ਜਲੰਧਰ(ਬਿਊਰੋ) — ਸੁਪਰਹਿੱਟ ਸਿੰਗਲ ਟਰੈਕ 'ਜਾਨ 'ਤੇ ਬਣੀ', 'ਰੱਬ ਵਿਚੋਲਾ', 'ਇਸ਼ਕ ਬਾਜ਼ੀਆਂ', 'ਫੀਲ', 'ਪਰੀ' ਅਤੇ 'ਕੀਮਤ' ਤੋਂ ਇਲਾਵਾ ਕਈ ਹਿੱਟ ਸਿੰਗਲ ਟਰੈਕਾਂ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਗਾਇਕ ਬਲਰਾਜ ਦਾ ਨਵਾਂ ਗੀਤ ‘ਦੁੱਖ’ ਰਿਲੀਜ਼ ਹੋ ਚੁਕਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਬਾਕੀ ਗੀਤਾਂ ਵਾਂਗੂ ਬਲਰਾਜ ਦੇ ਇਸ ਗੀਤ ਨੂੰ ਵੀ ਖਾਸ ਪਸੰਦ ਕੀਤਾ ਜਾ ਰਿਹਾ ਹੈ। ਬਲਰਾਜ ਦੇ ਇਸ ਗੀਤ ਨੂੰ ਜੱਸ ਰਿਕਾਰਡਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।

ਇਸ ਗੀਤ ਦੇ ਬੋਲ ਸਿੰਘਜੀਤ ਨੇ ਸ਼ਿੰਗਾਰੇ ਹਨ, ਜਿਸ ਨੂੰ ਮਿਊਜ਼ਿਕ ਜੀ. ਗੁਰੀ ਨੇ ਦਿੱਤਾ ਹੈ। ਇਸ ਗੀਤ 'ਚ ਬਲਰਾਜ ਨੇ ਮੁੰਡੇ ਵਲੋਂ ਕੁੜੀ ਨੂੰ ਦਿੱਤੇ ਧੋਖੇ ਨੂੰ ਦਿਖਾਇਆ ਹੈ, ਜੋ ਕਿ ਕਾਫੀ ਭਾਵੁਕ ਹੈ। ਦੱਸਣਯੋਗ ਹੈ ਕਿ ਬਲਰਾਜ ਦੇ ਗੀਤ 'ਦੁੱਖ’ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।  ਉਮੀਦ ਕੀਤੀ ਜਾ ਰਹੀ ਹੈ ਕਿ ਬਲਰਾਜ ਦੇ ਬਾਕੀ ਗੀਤਾਂ ਵਾਂਗੂ ਇਸ ਗੀਤ ਨੂੰ ਵੀ ਦਰਸ਼ਕਾਂ ਵਲੋਂ ਪਿਆਰ ਮਿਲੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News